Wednesday, July 3, 2024

ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚੌਥਾ ਵਿਸ਼ਾਲ ਖੂਨਦਾਨ ਕੈਂਪ

PPN0810201524ਪਠਾਨਕੋਟ, 7 ਅਕਤੂਬਰ (ਪ.ਪ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪਠਾਨਕੋਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਗੁਰਕਰਤਾਰ ਪੈਲਸ ਵਿਖੇ ਚੌਥਾ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਅਤੇ ਸ਼੍ਰੀ ਆਰ.ਕੇ ਬਖਸ਼ੀ ਐਸ.ਐਸ.ਪੀ. ਨੇ ਸਾਂਝੇ ਤੌਰ ‘ਤੇ ਸ਼ਮਾ ਰੋਸ਼ਨ ਕਰਕੇ ਕੀਤਾ। ਇਸ ਵਿਸ਼ਾਲ ਖੂਨ ਦਾਨ ਕੈਂਪ ਵਿੱਚ 873 ਖੂਨਦਾਨੀਆਂ ਨੇ ਖੂਨਦਾਨ ਕੀਤਾ।
ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਲਗਾਏ ਗਏ ਵਿਸ਼ਾਲ ਖੂਨ ਦਾਨ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਸਮਾਜ ਸੇਵਾ ਦਾ ਵਧੀਆ ਕਾਰਜ ਹੈ ਅਤੇ ਖੂਨਦਾਨੀਆਂ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਵਿਅਕਤੀ ਲਈ ਜੀਵਨ ਦਾਨ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੂਨ ਦਾਨ ਇੱਕ ਮਹਾਂ ਦਾਨ ਹੈ ਅਤੇ ਕੋਈ ਵੀ ਸਿਹਤਮੰਦ ਵਿਅਕਤੀ ਜਿਸ ਦੀ ਉਮਰ 18 ਤੋਂ 65 ਸਾਲ ਹੈ, ਉਹ ਖੂਨ ਦਾਨ ਕਰ ਸਕਦਾ ਹੈ। ਉਨ੍ਹਾਂ ਨੇ ਖੂਨ ਦਾਨੀਆਂ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੂਨਦਾਨ ਕਰਨ। ਉਨ੍ਹਾਂ ਨੇ ਇਸ ਮੌਕੇ ‘ਤੇ ਖੂਨ ਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਰਟੀਫਿਕੇਟ ਅਤੇ ਬੈਜ ਦੇ ਕੇ ਸਨਮਾਨਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਲਗਾਏ ਗਏ ਖੂਨਦਾਨ ਕੈਂਪ ਵਿੱਚ 422 ਖੂਨ ਦਾਨੀਆਂ ਨੇ ਖੂਨਦਾਨ ਕੀਤਾ ਸੀ ਅਤੇ ਅੱਜ ਲਗਾਏ ਗਏ ਚੌਥੇ ਵਿਸ਼ਾਲ ਖੂਨਦਾਨ ਕੈਂਪ ਵਿੱਚ 873 ਖੂਨ ਦਾਨੀਆਂ ਵੱਲੋਂ ਖੂਨ ਦਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਵਿਸ਼ਾਲ ਖੂਨ ਦਾਨ ਕੈਂਪ ਵਿੱਚ ਵੱਖ ਵੱਖ ਸਰਕਾਰੀ ਵਿਭਾਗਾਂ, ਮਾਲ, ਸਿੱਖਿਆ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਵੱਖ ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਨੁੰਮਾਇਦਿਆਂ ਤੇ ਮੈਂਬਰਾਂ, ਅਤੇ ਨਿਰੰਕਾਰੀ ਮਿਸਨ ਦੇ ਸੇਵਾਦਾਰਾਂ ਵੱਲੋਂ ਖੂਨਦਾਨ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੀ ਸਾਈਂ ਕਾਲਜ ਬਧਾਨੀ, ਸੁਖਜਿੰਦਰਾ ਇੰਜੀਨੀਅਰਿੰਗ ਕਾਲਜ ਦੁਨੇਰਾ, ਤਵੀ ਕਾਲਜ ਸ਼ਾਹਪੁਰਕੰਡੀ, ਅਨੰਤ ਗੁਰੂਕੁਲ ਕਾਲਜ ਜੁਗਿਆਲ ਅਤੇ ਵੱਖ ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਖੂਨਦਾਨ ਕੀਤਾ। ਹੋਰਨਾਂ ਤੋਂ ਇਲਾਵਾ ਸ਼੍ਰੀ ਰਵਿੰਦਰ ਕੁਮਾਰ ਪੀ.ਟੀ. ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮਹਿਰਾ ਨੇ 39ਵੀਂ ਵਾਰ ਖੂਨ ਦਾਨ ਕੀਤਾ ਅਤੇ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ), ਮਨਮੋਹਨ ਸਿੰਘ, ਜਗਦੀਸ਼, ਅਰੁਣ ਕੁਮਾਰ ਏ.ਈ.ਓ.(ਖੇਡਾਂ), ਨੀਰਜ ਅਤੇ ਡੀ.ਸੀ. ਦਫ਼ਤਰ ਦੇ ਰਾਜੀਵ ਪਠਾਨੀਆ ਐਮ.ਏ. ਤੇ ਜਤਿੰਦਰ ਕੁਮਾਰ ਨੇ ਵੀ ਖੂਨਦਾਨ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਵੱਧ ਤੋਂ ਵੱਧ ਖੂਨਦਾਨ ਕਰਨ ਤਾਂ ਜੋ ਲੋੜਵੰਦ ਵਿਅਕਤੀਆਂ ਦੀ ਮਦਦ ਕੀਤੀ ਜਾ ਸਕੇ। ਸ਼੍ਰੀ ਆਰ.ਕੇ ਬਖਸ਼ੀ ਐਸ.ਐਸ.ਪੀ. ਪਠਾਨਕੋਟ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਇੱਕ ਮਹਾਂ ਦਾਨ ਹੈ ਅਤੇ ਖੂਨਦਾਨੀਆਂ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਜ਼ਰੂਰਤ ਮੰਦ ਦੀ ਜਾਨ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣਾ ਫਰਜ ਸਮਝਦੇ ਹੋਏ ਇਹੋ ਜਿਹੇ ਕੈਂਪਾਂ ਵਿੱਚ ਖੂਨ ਦਾਨ ਕਰਕੇ ਸਹਿਯੋਗ ਦੇਣਾ ਚਾਹੀਦਾ ਹੈ।  ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਮਾਸਟਰ ਮੋਹਨ ਲਾਲ ਸਾਬਕਾ ਮੰਤਰੀ, ਸ੍ਰੀਮਤੀ ਪ੍ਰੀਤੀ ਯਾਦਵ ਆਈ.ਏ.ਐਸ, ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ), ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ(ਐ), ਯਸ਼ਪਾਲ ਸ਼ਰਮਾ ਤਹਿਸੀਲਦਾਰ, ਕੁਲਦੀਪ ਸਿੰਘ ਡੀ.ਡੀ.ਪੀ.ਓ., ਐਸ.ਕੇ ਪੁੰਜ, ਸੁਖਦੇਵ ਰਾਜ ਬੀ.ਡੀ.ਪੀ.ਓ., ਡਾ. ਤਰਸੇਮ ਸਿੰਘ ਜਿਲ੍ਹਾ ਸਿਹਤ ਅਫਸਰ, ਡਾ ਮੋਹਨ ਲਾਲ ਅੱਤਰੀ, ਪੂਜਾ ਖੋਸਲਾ, ਸਮਿੰਦਰ ਘੁਮਣ, ਭਗਵਾਨ ਦਾਸ, ਪ੍ਰਸ਼ੋਤਮ ਲਾਲ ਸੈਕਟਰੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਸਮੀਰ ਸ਼ਾਰਦਾ, ਮਨਜਿੰਦਰ ਸਿੰਘ, ਨਰਿੰਦਰ ਕਾਲਾ, ਰਾਜ ਕੁਮਾਰ ਕਾਕਾ, ਵਿਜੇ ਪਾਸ਼ੀ, ਪ੍ਰਿੰ: ਡੀ.ਪੀ. ਸੈਣੀ, ਅਰੁਣ ਕੁਮਾਰ ਏ.ਈ.ਓ., ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਤੇ ਵਪਾਰ ਮੰਡਲ ਦੇ ਨੁੰਮਾਇਦੇ ਅਤੇ ਪਤਵੰਤੇ ਸ਼ਹਿਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਖੂਨ ਦਾਨੀਆਂ ਨੂੰ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਵੱਲੋਂ ਰਿਫਰੈਸ਼ਮੈਂਟ ਵੀ ਦਿੱਤੀ ਗਈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply