Tuesday, September 29, 2026

ਸ. ਸੁਖਵਿੰਦਰ ਸਿੰਘ ਮੰਡ ਸੇਵਾਦਾਰ ਨੂੰ ਸੇਵਾ-ਮੁਕਤੀ ਤੇ ਨਿੱਘੀ ਵਿਦਾਇਗੀ

PPN0810201527ਅੰਮ੍ਰਿਤਸਰ, 7 ਅਕਤੂਬਰ (ਗੁਰਪ੍ਰੀਤ ਸਿੰਘ) – ਸੁਖਵਿੰਦਰ ਸਿੰਘ ਮੰਡ ਸੇਵਾਦਾਰ ਸੈਕਸ਼ਨ-85 ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾ-ਮੁਕਤੀ ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਸ.ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਨੇ ਕਿਹਾ ਕਿ ਸ. ਸੁਖਵਿੰਦਰ ਸਿੰਘ ਮੰਡ ਸੇਵਾਦਾਰ ਤਕਰੀਬਨ 37 ਸਾਲ ਗੁਰੂ-ਘਰ ਦੀ ਸੇਵਾ ਕਰਨ ਉਪਰੰਤ ਅੱਜ ਸੇਵਾ-ਮੁਕਤ ਹੋਏ।ਉਨ੍ਹਾਂ ਕਿਹਾ ਕਿ ਇਨ੍ਹਾਂ ਆਪਣੇ ਜ਼ਿੰਮੇ ਲੱਗੀ ਸੇਵਾ ਪੂਰੀ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਈ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਕਿ ਸਤਿਗੁਰੂ ਇਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ, ਤੰਦਰੁਸਤੀ ਬਖ਼ਸ਼ਣ ਤੇ ਇਸੇ ਤਰ੍ਹਾਂ ਇਹ ਗੁਰੂ-ਪੰਥ ਦੀ ਧਾਰਮਿਕ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਰਹਿਣ।ਸ. ਸੁਖਵਿੰਦਰ ਸਿੰਘ ਮੰਡ ਸੇਵਾਦਾਰ ਨੂੰ ਸ. ਰਣਜੀਤ ਸਿੰਘ ਵਧੀਕ ਸਕੱਤਰ ਤੇ ਸ. ਮਨਜਿੰਦਰ ਸਿੰਘ ਮੰਡ ਮੈਨੇਜਰ ਨੇ ਸੇਵਾ-ਮੁਕਤ ਹੋਣ ਸਮੇਂ ਸਿਰੋਪਾਓ, ਸ੍ਰੀ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਹਰਪ੍ਰੀਤ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਤੇਜਿੰਦਰ ਸਿੰਘ ਐਡੀਸ਼ਨਲ ਚੀਫ ਗੁਰਦੁਆਰਾ ਇੰਸਪੈਕਟਰ, ਸ. ਨਿਸ਼ਾਨ ਸਿੰਘ ਮੰਡ, ਸ. ਪਰਮਜੀਤ ਸਿੰਘ ਤੇ ਸ. ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply