Tuesday, March 17, 2026

ਜਨਕਪੁਰੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

Rana Paramjit  Singh
ਨਵੀਂ ਦਿੱਲੀ, 8, ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ, ਐਤਵਾਰ, 11, ਅਕਤੂਬਰ ਸਵੇਰੇ 7.30 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-2, ਜਨਕਪੁਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਸਿੰਘ ਸਭਾ ਦੇ ਹਜ਼ੂਰੀ ਕੀਰਤਨੀਏ ਭਾਈ ਚਰਨ ਸਿੰਘ ਚੰਨ ਤੋਂ ਇਲਾਵਾ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ), ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ (ਸ੍ਰੀ ਅੰਮ੍ਰਿਤਸਰ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਇਸ ਮੌਕੇ ਤੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਸਿੱਧ ਕਵੀ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਰਾਹੀਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਪ੍ਰਤੀ ਆਪਣੀ ਅਕੀਦਤ ਦੇ ਫੁਲ ਭੇਂਟ ਕਰਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੱਖੀਆਂ ਸਹਿਤ ਗੁਰਦੁਆਰਾ ਕਮੇਟੀ ਦੇ ਮੈਂਬਰ ਜ. ਓਂਕਾਰ ਸਿੰਘ ਥਾਪਰ ਵੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply