Monday, July 8, 2024

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 7 ਅਕਤੂਬਰ ਤੱਕ 180 ਮੀਟਰਿਕ ਟਨ ਝੋਨੇ ਦੀ ਆਮਦ

DC SUkhwinder S Pkt

ਪਠਾਨਕੋਟ, 8 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 7 ਅਕਤੂਬਰ ਤੱਕ 180 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ।ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 127 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 105 ਮੀਟਰਿਕ ਟਨ, ਪਨਗ੍ਰੇਨ ਨੇ 10 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 12 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦੇਣ। ਉਨ੍ਹਾਂ ਨੇ ਆੜਤੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਮੀ ਦਾ ਜ਼ਰੂਰ ਖਿਆਲ ਰੱਖਣ ਤਾਂ ਜੋ ਫ਼ਸਲ ਸੁਕਾਉਣ ਅਤੇ ਵੇਚਣ ਲਈ ਉਨ੍ਹਾਂ ਨੂੰ ਮੰਡੀਆਂ ਵਿੱਚ ਬਹੁਤੀ ਦੇਰ ਬੈਠਣਾ ਨਾ ਪਵੇ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਹਰਾ ਅਤੇ ਅੱਧਪੱਕਿਆ ਝੋਨਾ ਬਿਲਕੁਲ ਵੀ ਨਾ ਕੱਟਣ ਅਤੇ ਸ਼ਾਮ 07:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾ ਚਲਾਉਣ ਦੀ ਪਾਬੰਦੀ ਦੇ ਜਾਰੀ ਕੀਤੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ। ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply