Wednesday, July 3, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਜਨਰੇਟਰ ਰੂਮ ਦਾ ਉਦਘਾਟਨ

PPN0810201518

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਨਵੇਂ ਉਸਾਰੇ ਗਏ ਜਨਰੇਟਰ ਰੂਮ ਦਾ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਉਦਘਾਟਨ ਕੀਤਾ। ਇਸ ਮੌਕੇ ਤੇ ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਨਾ, ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਨੇ ਵੀ ਹਾਜਰੀ ਭਰੀ।ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਜਨਰੇਟਰ ਰੂਮ ਵਿੱਚ 220 ਕੇ.ਵੀ.ਏ. ਅਤੇ 200 ਕੇ.ਵੀ.ਏ ਦੇ ਦੋ ਜਨਰੇਟਰਾਂ ਦੀ ਸਪਲਾਈ ਲਈ ਆਟੋਮੈਟਕਿ ਕੰਟਰੋਲ ਪੈਨਲ ਲਗਾਇਆ ਗਿਆ ਹੈ ਜੋ ਬਿਜਲੀ ਬੰਦ ਹੋਣ ਤੇ ਸਟਾਰਟ ਹੋ ਜਾਂਦਾ ਹੈ ਅਤੇ ਬਿਜਲੀ ਆਉਣ ਤੇ ਆਪਣੇ ਆਪ ਜਨਰੇਟਰ ਦੀ ਸਪਲਾਈ ਬੰਦ ਕਰ ਦਿੰਦਾ ਹੈ।ਇਸ ਤੋਂ ਇਲਾਵਾ ਸਕੂਲ ਵਿਚ ਲਗਾਏ ਗਏ ਏਅਰ ਕੰਡੀਸ਼ਨਰਜ਼ ਦੀ ਵੋਲਟੇਜ ਕੰਟਰੋਲ ਕਰਨ ਲਈ ਇੱਕ ਆਟੋਮੈਟਿਕ ਸਰਵੋ ਲਗਾਇਆ ਗਿਆ ਹੈ।ਸ. ਚਰਨਜੀਤ ਸਿੰਘ ਚੱਢਾ ਅਤੇ ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਨਾ ਨੇ ਇਸ ਜਨਰੇਟਰ ਰੂਮ ਲਈ ਵਧਾਈ ਦਿੱਤੀ।ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੋਂ ਸ. ਗੁਰਿੰਦਰ ਸਿੰਘ, ਜੱਜਬੀਰ ਸਿੰਘ ਵਾਲੀਆ, ਦਰਸ਼ਨ ਸਿੰਘ, ਅਜੀਤ ਸਿੰਘ ਵੀ ਮੌਜੂਦ ਸਨ ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply