Wednesday, July 3, 2024

ਮੁੱਖ ਮੰਤਰੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਲਈ 24 ਕਰੋੜ ਹੋਰ ਮਨਜੂਰ – ਧੁੱਗਾ

PPN0910201501ਸ੍ਰੀ ਹਰਗੋਬਿੰਦਪੁਰ (ਬਟਾਲਾ), 8 ਅਕਤੂਬਰ (ਨਰਿੰਦਰ ਬਰਨਾਲ) – ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਵਿਕਾਸ ਦੀ ਲਹਿਰ ਨੂੰ ਅੱਗੇ ਤੋਰਨ ਲਈ ਪੰਜਾਬ ਸਰਕਾਰ ਨੇ 24 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਹੋਰ ਮਨਜੂਰ ਕੀਤੀ ਹੈ। ਇਸ ਗ੍ਰਾਂਟ ਨੂੰ ਮਨਜੂਰੀ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨੀ ਚੰਡੀਗੜ੍ਹ ਵਿਖੇ ਹਲਕਾ ਵਿਧਾਇਕ ਤੇ ਮੁੱਖ ਪਾਰਲੀਮਾਨੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਦਿੱਤੀ। ਮੁੱਖ ਪਾਰਲੀਮਾਨੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਲਈ 24 ਕਰੋੜ ਰੁਪਏ ਮਨਜੂਰ ਕਰਨ ਲਈ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਰਾਸ਼ੀ ਨਾਲ ਹਲਕਾ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹੇਗਾ। ਸ. ਧੁੱਗਾ ਨੇ ਦੱਸਿਆ ਕਿ 24 ਕਰੋੜ ਦਾ ਫੰਡ ਪਿੰਡਾਂ ਦੇ ਡੇਰਿਆਂ ਦੇ ਰਸਤਿਆਂ ਨੂੰ ਪੱਕਾ ਕਰਨ ਲਈ, ਸ਼ਮਸ਼ਾਨਘਾਟ ਦੇ ਰਸਤਿਆਂ, ਗਲੀਆਂ-ਨਾਲੀਆਂ, ਛੱਪੜਾਂ ਅਤੇ ਹੋਰ ਵਿਕਾਸ ਕਾਰਜਾਂ ‘ਤੇ ਖਰਚਿਆ ਜਾਵੇਗਾ। ਮੁੱਖ ਸੰਸਦੀ ਸਕੱਤਰ ਸ. ਧੁੱਗਾ ਨੇ ਕਿਹਾ ਸਰਕਾਰ ਵੱਲੋਂ ਘਰ-ਘਰ ਫਲੱਸ਼ਾਂ ਬਣਾਉਣ ਵਾਲੀ ਸਕੀਮ ਤਹਿਤ ਹਲਕੇ ਦੇ 10 ਪਿੰਡਾਂ ਦੇ ਸਾਰੇ ਘਰਾਂ ਵਿਚ ਫਲੱਸ਼ਾਂ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਯੋਜਨਾ ਤਹਿਤ 20 ਪਿੰਡ ਹੋਰ ਮਨਜ਼ੂਰ ਹੋ ਚੁੱਕੇ ਹਨ। ਸ. ਧੁੱਗਾ ਨੇ ਕਿਹਾ ਕਿ ਇਸ ਸਕੀਮ ਤਹਿਤ ਤਿੰਨ-ਤਿੰਨ ਮਹੀਨੇ ਬਾਅਦ ਪਿੰਡਾਂ ਦੀ ਚੋਣ ਹੋਣੀ ਹੈ ਤੇ ਜਿਸ ਪਿੰਡ ਨੂੰ ਚੁਣਿਆਂ ਜਾਂਦਾ ਹੈ ਉਸ ਪਿੰਡ ਵਿਚ ਕੋਈ ਵੀ ਘਰ ਫਲੱਸ਼ ਤੋਂ ਬਗੈਰ ਨਹੀਂ ਰਹੇਗਾ।ਮੁੱਖ ਪਾਰਲੀਮਾਨੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ ਅਤੇ ਇਸ ਸਮੇਂ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਜਾਰੀ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਬਾਦਲ ਦੀ ਰਹਿਨੁਮਾਈ ਹੇਠ ਹਲਕਾ ਵਿਕਾਸ ਦੀਆਂ ਨਵੀਂ ਮੰਜਿਲਾਂ ਨੂੰ ਛੂਹੇਗਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply