Monday, July 8, 2024

ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਖੂਨਦਾਨ ਕੈਂਪ ਵਿੱਚ ਵਿਦਿਆਰਥੀਆਂ ਵੱਲੋਂ 70 ਯੂਨਿਟ ਖੂਨਦਾਨ

PPN0910201503ਬਟਾਲਾ, 9 ਅਕਤੂਬਰ (ਨਰਿੰਦਰ ਬਰਨਾਲ) – ਅੱਜ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਯੂਕੋ ਬੈਂਕ ਬਟਾਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਸਿਵਲ ਹਸਪਤਾਲ ਬਟਾਲਾ ਦੇ ਡਾ. ਸੰਜੀਵ ਕੁਮਾਰ ਭੱਲਾ ਅਤੇ ਡਾ. ਕੁਲਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਇੰਜੀਨੀਅਰ ਅਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ।ਖੂਨਦਾਨ ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ ਵੱਲੋਂ 70 ਯੂਨਿਟ ਖੁਨ ਦਾਨ ਕੀਤਾ ਗਿਆ।
ਕੈਂਪ ਦਾ ਉਦਘਾਟਨ ਕਰਦਿਆਂ ਪ੍ਰਿਸੀਪਲ ਅਰੋੜਾ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਕਿਸੇ ਦੀ ਜ਼ਿੰਦਗੀ ਨੂੰ ਬਚਾਉਣਾ ਬਹੁਤ ਵੱਡਾ ਕਰਮ ਹੈ ਅਤੇ ਅਸੀ ਆਪਣਾ ਖੂਨਦਾਨ ਕਰਕੇ ਕਿਸੇ ਦੀ ਬੇਸ਼ਕੀਮਤੀ ਜਾਨ ਬਚਾ ਸਕਦੇ ਹਾਂ। ਇਸ ਮੌਕੇ ਡਾ. ਸੰਜੀਵ ਕੁਮਾਰ ਭੱਲਾ ਨੇ ਕਿਹਾ ਕਿ ਦੁਨੀਆਂ ਦਾ ਵੱਡਾ ਧਰਮ ਨਿਰਪੱਖ ਸਥਾਨਕ ਬਲੱਡ ਬੈਂਕ ਹੁੰਦਾ ਹੈ ਜਿਥੇ ਧਰਮ, ਗਰੀਬੀ, ਅਮੀਰੀ ਅਤੇ ਫਿਰਕਾਂ ਦੇਖੇ ਬਿਨਾਂ ਖੁਨ ਦਿੱਤਾ ਅਤੇ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਤੰਦਰੁਸਤ ਵਿਅਕਤੀ ਖੂਨਦਾਨ ਕਰ ਸਕਦਾ ਹੈ ਅਤੇ ਮਾਨਵਤਾ ਦੀ ਬੇਹਤਰੀ ਲਈ ਸਾਨੂੰ ਸਾਰਿਆਂ ਨੂੰ ਖੂਨਾਦਨ ਜਿਹੇ ਮਹਾਨ ਦਾਨ ਤੋਂ ਕਦੇ ਪਿੱਛੇ ਨਹੀਂ ਹੱਟਣਾ ਚਾਹੀਦਾ। ਇਸ ਮੌਕੇ ਯੂਕੋ ਬੈਂਕ ਦੇ ਸੀਨੀਅਰ ਮੈਨੇਜਰ ਸ. ਉਂਕਾਰ ਸਿੰਘ ਨੇ ਇਸ ਖੂਨਦਾਨ ਕੈਂਪ ਲਗਾਉਣ ‘ਚ ਕਾਲਜ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਮੰਚ ਸੰਚਾਲਣ ਤੇਜਪ੍ਰਤਾਪ ਸਿੰਘ ਕਾਹਲੋਂ ਨੇ ਕੀਤਾ ਅਤੇ ਖੂਨਦਾਨ ਬਾਰੇ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਪ੍ਰੇਰਤ ਕੀਤਾ। ਇਸ ਮੌਕੇ ਐਨ.ਐਸ.ਐਸ ਦੇ ਪ੍ਰੋਗਰਾਮ ਅਫਸਰ ਰਛਪਾਲ ਸਿੰਘ ਤੇ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਤੇ ਸਮੂਹ ਸਟਾਫ ਹਾਜ਼ਰ ਸੀ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply