Friday, October 2, 2026

ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਜ਼ਮੀਨ ਦੀ ਸਿਹਤ ਸੁਧਾਰੋ – ਡਾ. ਅਮਰੀਕ ਸਿੰਘ

PPN0910201507ਬਟਾਲਾ, 9 ਅਕਤੂਬਰ (ਨਰਿੰਦਰ ਬਰਨਾਂਲ) – ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਨਾਲ ਹਵਾ ਦਾ ਪ੍ਰਦੂਸ਼ਣ ਵਧ ਜਾਂਦਾ ਹੈ, ਜਿਸ ਕਾਰਨ ਸਾਹ, ਚਮੜੀ ਅਤੇ ਅੱਖਾਂ ਦੀਆਂ ਬਿਮਾਰੀਆਂ ਵਿੱਚ ਵਾਧਾ ਹੁੰਦਾ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫਸਰ (ਸਿਖਲਾਈ) ਨੇ ਡਾ. ਲਖਵਿੰਦਰ ਸਿੰਘ ਹੁੰਦਲ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਰਤਨ ਟਾਟਾ ਟਰੱਸਟ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰੋਜੈਕਟ ਤਹਿਤ ਬਲਾਕ ਫਤਿਹਗੜ ਚੂੜੀਆਂ ਦੇ ਪਿੰਡ ਮੰਜਿਆਂਵਾਲੀ ਵਿੱਚ ਲਗਾਏ ਪਿੰਡ ਪੱਧਰੀ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਹੀਰਾ ਸਿੰਘ ਖੇਤੀ ਵਿਕਾਸ ਅਫਸਰ, ਸੁੱਖਪ੍ਰੀਤ ਸਿੰਘ ਫੀਲਡ ਅਫਸਰ ਰਤਨ ਟਾਟ ਟਰੱਸਟ, ਪਰਮਜੀਤ ਕੌਰ ਖੇਤੀ ਵਿਸਥਾਰ ਅਫਸਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਰਸਾਇਣਕ ਖਾਦਾਂ ਦੀ ਲਗਾਤਾਰ ਅਤੇ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਮਿੱਟੀ ਦੇ ਭੌਤਿਕੀ , ਰਸਾਇਣਕ ਅਤੇ ਜੈਵਿਕ ਗੁਣਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਉਨਾਂ ਕਿਹਾ ਕਿ ਹੁਣ ਹਵਾ ਦੀ ਵੀ ਇਹੋ ਹਾਲਤ ਹੋ ਚੁੱਕੀ ਹੈ ਜਿਸ ਦਾ ਮੁੱਖ ਕਾਰਨ ਪੰਜਾਬ ਵਿੱਚ ਕਾਰਖਾਨਿਆਂ ਵਿਚੋਂ ਨਿਕਲਦਾ ਜ਼ਹਿਰੀਲਾ ਧੂਆਂ, ਕਣਕ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਦੁਆਰਾ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿੱਚ ਸਾੜਨਾ ਹੈ। ਉਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਆ। ਉਨਾਂ ਝੋਨੇ ਅਤੇ ਬਾਸਮਤੀ ਦੇ ਮੰਡੀਕਰਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਅਤੇ ਬਾਸਮਤੀ ਦੀ ਵਿਕਰੀ ਸਮੇਂ ਦਾਣਿਆਂ ਵਿੱਚ ਨਮੀ ਦੀ ਮਾਤਰਾ 17 ਫੀਸਦੀ ਨਿਰਧਾਰਤ ਕੀਤੀ ਗਈ ਹੈ, ਜੇਕਰ ਵਿਕਰੀ ਦਾਣਿਆਂ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਤਰਾ ਤੋਂ ਵੱਧ ਹੋਵੇ ਤਾਂ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨਾਂ ਕਿਹਾ ਕਿ ਇਨਾਂ ਸਮੱਸਿਆਵਾਂ ਤੋਂ ਬਚਣ ਲਈ ਝੋਨੇ ਅਤੇ ਬਾਸਮਤੀ ਦੀ ਕਟਾਈ ਦਾਣਿਆਂ ਦੇ ਪੂਰੀ ਤਰਾਂ ਪੱਕਣ ਤੇ ਹੀ ਕੀਤੀ ਜਾਵੇ ੳਤੇ ਕਟਾਈ ਤੋਂ 15 ਦਿਨ ਪਹਿਲਾਂ ਸਿੰਚਾਈ ਲਈ ਪਾਣੀ ਬੰਦ ਕਰ ਦੁੇਣਾ ਚਾਹੀਦਾ।
ਡਾ. ਹੀਰਾ ਸਿੰਘ ਨੇ ਕਿਹਾ ਕਿ ਕਣਕ ਦੀ ਬਿਜਾਈ ਦੀ ਤਿਆਰੀ ਲਈ ਘਰੇਲੂ ਪੱਧਰ ਤੇ ਰੱਖੇ ਕਣਕ ਦੇ ਬੀਜ ਦੀ ਉੱਗਣ ਸ਼ਕਤੀ ਪਰਖ ਕਰਵਾ ਲੈਣੀ ਚਾਹੀਦੀ ਹੈ, ਇਸ ਮਕਸਦ ਵਾਸਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਦਦ ਲਈ ਜਾ ਸਕਦੀ ਹੈ। ਉਨਾਂ ਕਿਹਾ ਕਿ ਕਣਕ ਦੀ ਫਸਲ ਨੂੰ ਕਰਨਾਲ ਬੰਟ ਅਤੇ ਕਾਂਗਿਆਰੀ ਨਾਮਕ ਬਿਮਾਰੀ ਤੋਂ ਬਚਾਅ ਲਈ ਬੀਜ ਨੂੰ ਬੀਜਣ ਤੋਂ ਪਹਿਲਾਂ ਸੋਧ ਲੈਣਾ ਚਾਹੀਦਾ ਹੈ। ਡਾ. ਸੁਖਪ੍ਰੀਤ ਸਿੰਘ ਨੇ ਕਣਕ ਦੀਆਂ ਕਿਸਮਾਂ ਅਤੇ ਬਿਜਾਈ ਦੇ ਤਰੀਕਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply