ਬਠਿੰਡਾ, 9 ਅਕਤੂਬਰ (ਅਵਤਾਰ ਸਿੰਘ ਕੈਂਥ )- ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਜਾ ਰਹੀ ਹੈ।ਮਾਨਯੋਗ ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ 09.10.2015 ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ ਗਈ।ਜਿਸ ਦੀ ਪzzਧਾਨਗੀ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਅਤੇ ਉਹਨਾਂ ਦੇ ਨਾਲ ਸ੍ਰੀ ਕੰਵਲਜੀਤ ਸਿੰਘ ਕੁੱਟੀ, ਸਕੱਤਰ, ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਬਠਿੰਡਾ ਬਤੌਰ ਮੈਂਬਰ ਅਤੇ ਮਨਜੀਤ ਸਿੰਘ ਸਿੱਧੂ, ਡਿਪਟੀ ਸੁਪਰਡੈਂਟ, ਕੇਦਰੀ ਜੇਲ੍ਹ ਹਾਜ਼ਰ ਸਨ।ਇਸ ਮੌਕੇ 2 ਹਵਾਲਾਤੀਆਂ ਨੂੰ ਰਿਹਾਅ ਕੀਤਾ ਗਿਆ।ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਹਵਾਲਾਤੀਆਂ ਦੀਆਂ ਮੁਸ਼ਕਲਾ ਸੁਣੀਆਂ ਅਤੇ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਕੇਂਦਰੀ ਜੇਲ੍ਹ ਬਠਿੰਡਾ ਵਿਖੇ ਚੱਲ ਰਹੇ ਲੀਗਲ ਏਡ ਕਲੀਨਿਕ ਦਾ ਨਿਰੀਖਣ ਕੀਤਾ ਗਿਆ ਅਤੇ ਉਹਨਾਂ ਨੇ ਪੈਰਾ ਲੀਗਲ ਵਲੰਟੀਅਰਜ਼ ਵੱਲੋ ਕੀਤੇ ਗਏ ਕੰਮ ਕਾਜ ਤੇ ਤਸੱਲੀ ਪ੍ਰਗਟ ਕੀਤੀ।ਉਹਨਾਂ ਨੇ ਦੱਸਿਆ ਕਿ 10.10.2015 ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ। ਜਿਸ ਵਿਚ ਟ੍ਰੇਫਿਕ, ਪੈਟੀ ਕੇਸ ਅਤੇ ਮਿਉਸੀਪਲ ਕਾਰਪੋਰੇਸ਼ਨ ਦੇ ਕੇਸਾਂ ਦੇ ਨਿਪਟਾਰੇ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media