Tuesday, July 21, 2026

ਡਿਪਟੀ ਕਮਿਸ਼ਨਰ ਵੱਲੋਂ 6ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਅਟਾਰੀ ਸਟੇਡੀਅਮ ਦਾ ਦੌਰਾ

PPN0910201522ਅੰਮ੍ਰਿਤਸਰ, 9 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ 15 ਨਵੰਬਰ ਤੋਂ 28 ਨਵੰਬਰ ਤੱਕ ਕਰਵਾਏ ਜਾ ਰਹੇ 6ਵੇਂ ਵਿਸ਼ਵ ਕਬੱਡੀ ਕੱਪ ਤਹਿਤ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਕਰਵਾਏ ਜਾ ਰਹੇ ਮੈਚਾਂ ਦੀ ਤਿਆਰੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਬੱਡੀ ਕੱਪ ਲਈ ਸਟੇਡੀਅਮ ਦੀ ਸਫਾਈ ਅਤੇ ਗਰਾਊਂਡ ਦੀ ਤਿਆਰੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਵਿਸ਼ਵ ਕਬੱਡੀ ਕੱਪ ਲਈ ਅਟਾਰੀ ਸਟੇਡੀਅਮ ਦਾ ਚੁਣੇ ਜਾਣਾ ਅੰਮ੍ਰਿਤਸਰ ਲਈ ਮਾਣ ਵਾਲੀ ਗੱਲ ਹੈ। ਸ੍ਰੀ ਭਗਤ ਨੇ ਕਿਹਾ ਕਿ ਇਨ੍ਹਾਂ ਮੈਚਾਂ ਲਈ ਵਿਸ਼ਾਲ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਬੱਡੀ ਪ੍ਰੇਮੀ ਇਨ੍ਹਾਂ ਦਾ ਪੂਰਾ ਆਨੰਦ ਮਾਣ ਸਕਣ।  ਸ੍ਰੀ ਭਗਤ ਨੇ ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਹਰਪਾਲਜੀਤ ਕੋਰ ਸੰਧੂ ਨੂੰ ਕਿਹਾ ਕਿ ਖੇਡ ਸਟੇਡੀਅਮ ਵਿਖੇ ਮੈਦਾਨ ਦੀ ਆਧੁਨਿਕ ਢੰਗ ਅਨੁਸਾਰ ਤਿਆਰੀ ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪ੍ਰਬੰਧਾਂ ਲਈ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ। ਇਸ ਮੌਕੇ ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply