Wednesday, July 22, 2026

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

PPN0910201523ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ ਵੱਲੋਂ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਵੀ ਹਾਜਰ ਸਨ।
ਇਸ ਮੌਕੇ ਸ. ਮਾਨ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਹੋ ਰਹੀ ਹੈ। ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ ਵਿਚ ਹੋਰ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ ਜ਼ਿਲ੍ਹੇ ਵਿਚ ਹੁਣ ਤੱਕ 12045 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਕਿਸਾਨ ਗਿੱਲਾ ਝੋਨਾ ਲੈ ਕੇ ਨਾ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜ਼ਿਮੀਂਦਾਰ ਇਨ੍ਹਾਂ ਹਦਾਇਤਾਂ ਦੇ ਬਾਵਜੂਦ ਵੀ ਮੰਡੀਆਂ ਵਿੱਚ ਗਿੱਲਾ ਝੋਨਾ ਲੈ ਕੇ ਆਵੇਗਾ ਤਾਂ ਉਸ ਨੂੰ ਮੰਡੀ ਵਿੱਚ ਝੋਨਾ ਉਤਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੱਲ੍ਹ ਸ਼ਾਮ ਤੱਕ ਖਰੀਦ ਏਜੰਸੀ ਪਨਗ੍ਰੇਨ 2721 ਮੀਟਰਕ ਟਨ, ਮਾਰਕਫੈਡ 2921 ਮੀਟਰਕ ਟਨ, ਪਨਸਪ 2847 ਮੀਟਰਕ ਟਨ, ਪੰਜਾਬ ਸਟੇਟ ਵੇੇਅਰ ਹਾਊਸ 1125 ਮੀ: ਟਨ , ਪੰਜਾਬ ਐਗਰੋ 1013 ਟਨ ਅਤੇ ਵਪਾਰੀਆਂ ਵੱਲੋਂ 918 ਮੀ: ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸ. ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਨਮੀ ਵਾਲਾ ਝੋਨਾ ਬਿਲਕੁਲ ਨਾ ਲੈ ਕੇ ਆਉਣ ਕਿਉਂ ਜੋ ਗਿੱਲੇ ਝੋਨੇ ਨੂੰ ਸੁਕਾਉਣ ਲਈ ਜ਼ਿਆਦਾ ਦਿਨ ਲਗਦੇ ਹਨ ਤੇ ਮੰਡੀਆਂ ਵਿੱਚ ਥਾਂ ਦੀ ਕਮੀ ਹੋਣੀ ਸ਼ੁਰੂ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੁੱਕੇ ਝੋਨੇ ਦੀ ਆਮਦ ‘ਤੇ ਤੁਰੰਤ ਬੋਲੀ ਲਾ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਜ਼ਿਆਦਾ ਸਮਾਂ ਮੰਡੀਆਂ ਵਿੱਚ ਨਾ ਬੈਠਣਾ ਪਵੇ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …

Leave a Reply