Saturday, August 22, 2026

 ਅੰਤਰ ਕਾਲਜ ਮਲਖੰਭ ਪ੍ਰਤੀਯੋਗਤਾ ‘ਚ ਡੀ.ਏ.ਵੀ ਕਾਲਜ ਦਾ ਪਹਿਲਾ ਸਥਾਨ

PPN0910201524
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਯੌਜਿਤ ਅੰਤਰ ਕਾਲਜ ਮਲਖੰਭ ਪ੍ਰਤੀਯੌਗਤਾ ‘ਚ ਡੀਏਵੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਜੇਤੂ ਟੀਮ ਦੇ ਖਿਡਾਰੀਆਂ ਸਾਗਰ ਸ਼ਰਮਾ, ਵਿਕਾਸ ਵਰਮਾ, ਰਾਹੁਲ ਵਰਮਾ, ਰੋਹਿਤ ਸ਼ਰਮਾ, ਕਿਸ਼ਨ ਸ਼ਰਮਾ ਨੂੰ ਸਨਮਾਨਿਤ ਕੀਤਾ ਅਤੇ ਉਨਾਂ ਨੂੰ ਭਵਿੱਖ ਵਿੱਚ ਬਿਹਤਰੀਨ ਪ੍ਰਦਰਸ਼ਨ ਦਾ ਅਸ਼ੀਰਵਾਦ ਦਿੱਤਾ।ਇਸ ਮੌਕੇ ਡਾ. ਬੀ.ਬੀ ਯਾਦਵ ਮੁਖੀ ਸਪੋਰਟਸ ਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਨੇ ਕਿਹਾ ਕਿ ਡੀ.ਏ.ਵੀ ਕਾਲਜ਼ ਦੇ ਖਿਡਾਰੀਆਂ ਨੇ ਲਾਇਲਪੁਰ ਖਾਲਸਾ ਕਾਲਜ, ਅਤੇ ਡੀ ਏ ਵੀ ਕਾਲਜ ਜਲੰਧਰ ਨੂੰ ਹਰਾ ਕੇ ਇਹ ਮੁਕਾਮ ਹਾਸਲ ਕੀਤਾ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਇਸ ਸਮੇਂ ਵਿਕਾਸ ਭਾਰਦਵਾਜ, ਪ੍ਰੋ. ਸੰਦੀਪ ਸ਼ਰਮਾ, ਪ੍ਰੋ. ਦਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply