
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਸੁਲਤਾਨਵਿੰਡ ਰੋਡ ਸਥਿਤ ਨਿਊ ਗੁਰਨਾਮ ਨਗਰ ਵਿਖੇ ਵਿਧਾਨ ਸਭਾ ਹਲਕਾ ਦੱਖਣੀ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਇਕ ਮੀਟਿੰਗ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਇਲਾਕਾ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਹੋਇਆ।ਨਵਦੀਪ ਗੋਲਡੀ ਨੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਦਿਲਚਸਪੀ ਲੈ ਰਹੇ ਹਨ।ਗੋਲਡੀ ਨੇ ਦੱਸਿਆ ਕਿ ਸ੍ਰ. ਸੁਖਬੀਰ ਬਾਦਲ ਨੇ ਜਿਥੇ ਅਧਿਕਾਰੀਆਂ ਨੂੰ ਜਿਥੇ ਸ੍ਰੀ ਹਰਿਮੰਦਿਰ ਸਾਹਿਬ ਨੂੰ ਜਾਂਦੀਆ ਸਾਰੀਆਂ ਸੜਕਾਂ ਇਕ ਮਹੀਨੇ ਵਿੱਚ ਬਣਾਉਣ ਦੇ ਆਦੇਸ਼ ਦਿੱਤੇ ਹਨ, ਉਥੇ ਸਮੁੱਚੇ ਅੰਮ੍ਰਿਤਸਰ ਜਿਲ੍ਹੇ ਦੀ ਸਫਾਈ ਵਿਵਸਥਾ ਨੂੰ ਸੁਧਾਰਣ ਲਈ ਵੀ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅੰਮ੍ਰਿਤਸਰ ਦੀ ਨੁਹਾਰ ਬਦਲੀ ਜਾ ਸਕੇ ।
ਮੀਟਿੰਗ ਵਿੱਚ ਜਸਬੀਰ ਸਿੰਘ ਠੇਕੇਦਾਰ, ਹਰਪ੍ਰੀਤ ਸਿੰਘ ਗਿੱਲ, ਕਰਨਜੀਤ ਸਿੰਘ, ਮੰਗਲ ਸਿੰਘ, ਅਵਤਾਰ ਸਿੰਘ, ਹੰਸਰਾਜ, ਹੀਰਾ ਸਿੰਘ, ਸੁਖਦੇਵ ਸਿੰਘ, ਜਗੀਰ ਸਿੰਘ, ਅਮਰੀਕ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ, ਮਨੀਸ਼ ਖੋਸਲਾ, ਰਣਜੀਤ ਸਿੰਘ, ਸੌਰਵ ਕਪੂਰ, ਹਰਨੇਕ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਅਕਾਲੀ ਵਰਕਰ ਮੌਜੂਦ ਸਨ।
Punjab Post Daily Online Newspaper & Print Media