ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਅਕਾਲ ਪੁਰਖ ਕੀ ਫੌਜ ਸੰਸਥਾਵਾਂ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ 2003 ਮੁਤਾਬਿਕ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰਦੁਆਰਾ ਰੂਪ ਨਗਰ ਭਗਤਾਂ ਵਾਲਾ ਵਿਖੇ ਇਕੱਠੀਆਂ ਤੜਕੇ ਸਵੇਰੇ 6.00 ਵਜੇ ਅਰੰਭ ਹੋ ਕੇ ਇਕ ਵਿਸ਼ਾਲ ਪ੍ਰਭਾਤ ਫੇਰੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ।ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਜਥਿਆਂ ਦੇ ਰੂਪ ਵਿੱਚ ਗੁ: ਰੂਪ ਨਗਰ ਵਿਖੇ ਪੁੱਜੀਆਂ।ਅਰਦਾਸ ਉਪਰੰਤ ਸ਼ੁਰੂ ਹੋਈ ਇਸ ਪ੍ਰਭਾਤ ਫੇਰੀ ਵਿੱਚ ਏ.ਪੀ.ਕੇ.ਐਫ ਸਕੂਲ ਦਾ ਬੈਂਡ ਅਤੇ ਗਤਕਾ ਪਾਰਟੀਆਂ ਸ਼ਾਮਿਲ ਹੋਈਆਂ।ਸੰਗਤਾਂ ਵੱਲੋਂ ਰਸਤੇ ਵਿੱਚ ਪ੍ਰਭਾਤ ਫੇਰੀ ਦਾ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ।ਸੰਗਤਾਂ ਵੱਲੋਂ ਚਾਹ ਅਤੇ ਹੋਰ ਕਈ ਪ੍ਰਕਾਰ ਦੇ ਲ਼ੰਗਰ ਵੀ ਲਗਾਏ ਗਏ।ਪ੍ਰਭਾਤ ਫੇਰੀ ਸ਼ਾਮਿਲ ਸੰਗਤਾਂ ਬੜੀ ਸ਼ਰਧਾ ਅਤੇ ਪਿਆਰ ਨਾਲ ਗੁਰਬਾਣੀ ਦਾ ਕੀਰਤਨ ਕਰਦਿਆਂ ਹੋਇਆਂ ਘੰਟਾ ਘਰ ਦੇ ਰਸਤੇ ਦਰਬਾਰ ਸਾਹਿਬ ਪੁਹੰਚੀਆਂ, ਜਿੱਥੇ ਸੰਗਤੀ ਰੂਪ ਵਿੱਚ ਅਰਦਾਸ ਕਰਕੇ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਅਤੇ ਇਹ ਬੇਨਤੀ ਕੀਤੀ ਗਈ ਕਿ ਗੁਰੂ ਸਾਹਿਬ ਜੀ ਖ਼ਾਲਸਾ ਪੰਥ ਨੂੰ ਬਖ਼ਸ਼ਿਸ਼ ਕਰਨ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਸਾਰੇ ਗੁਰਪੁਰਬ ਮਨਾਉਣ ਦਾ ਬਲ ਬਖ਼ਸ਼ਣ।
ਇਸ ਮੌਕੇ ਤੇ ਜਸਵਿੰਦਰ ਸਿੰਘ ਐਡਵੋਕੇਟ ਨੇ ਸਮੂਹ ਸੰਗਤਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਗਿਆਨੀ ਕੇਵਲ ਸਿੰਘ ਜੀ ਨੇ ਇਸ ਮੌਕੇ ਸੰਗਤਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਸੰਗਤਾਂ ਗੁਰੂ ਵੱਲ ਮੁਖ ਕਰਕੇ ਤੁਰੀਆਂ ਹਨ, ਇਸ ਲਈ ਪੰਥਕ ਜਿੰਮੇਵਾਰ ਅਹੁੱਦੇ ‘ਤੇ ਬਿਰਾਜਮਾਨ ਲੋਕਾਂ ਨੂੰ ਸੰਗਤਾਂ ਦੇ ਇਸ ਫੇਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ।ਇਸ ਮੌਕੇ ਸ. ਕੁਲਜੀਤ ਸਿੰਘ, ਸ. ਬਰਿੰਦਰ ਸਿੰਘ, ਕੌਂਸਲਰ ਅਮਰਜੀਤ ਸਿੰਘ ਭਾਟੀਆ, ਸ. ਹਰਜੀਤ ਸਿੰਘ, ਰਜਿੰਦਰ ਸਿੰਘ, ਸ. ਭੁਪਿੰਦਰਪਾਲ ਸਿੰਘ ਅਤੇ ਸਮੂਹ ਅਕਾਲ ਪੁਰਖ ਕੀ ਫ਼ੌਜ ਦੇ ਵੀਰ ਆਪਣੇ ਪਰਿਵਾਰਾਂ ਸਮੇਤ ਸ਼ਾਮਿਲ ਹੋਏ।ਪੰਥਕ ਤਾਲਮੇਲ ਅਤੇ ਅਕਾਲ ਪੁਰਖ ਕੀ ਫ਼ੌਜ ਦੇ ਇਸ ਉਪਰਾਲੇ ਦੀ ਸੰਗਤਾਂ ਵੱਲੋਂ ਪ੍ਰਸੰਸਾ ਕੀਤੀ ਗਈ।
Punjab Post Daily Online Newspaper & Print Media