ਸੁਖਬੀਰ ਬਾਦਲ, ਮਜੀਠੀਆ ਤੇ ਹੋਰ ਆਗੂਆਂ ਵੱਲੋਂ ਕਾਹਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਫਤਹਿਗੜ੍ਹ ਚੂੜੀਆਂ, ਬਟਾਲਾ, 10 ਅਕਤੂਬਰ (ਨਰਿੰਦਰ ਸਿੰਘ ਬਰਨਾਲ) – ਸਾਬਕਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਦੀ ਧਰਮ ਪਤਨੀ ਸ੍ਰੀਮਤੀ ਸਵਿੰਦਰ ਕੌਰ ਕਾਹਲੋਂ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਪਿਛੋਂ ਦੇਹਾਂਤ ਹੋ ਗਿਆ ਸੀ ਦਾ ਅੰਤਿਮ ਸੰਸਕਾਰ ਅੱਜ ਪਿੰਡ ਦਾਦੂਜੋਧ ਵਿਖੇ ਪੂਰੀਆਂ ਧਾਰਮਿਕ ਰਸਮਾਂ ਰਿਵਾਜਾਂ ਨਾਲ ਕਰ ਦਿੱਤਾ ਗਿਆ। ਹਜ਼ਾਰਾਂ ਦੀ ਗਿਣਤੀ ਵਿੱਚ ਸੇਜਲ ਅੱਖਾਂ ਨੇ ਸ੍ਰੀਮਤੀ ਸਵਿੰਦਰ ਕੌਰ ਕਾਹਲੋਂ ਨੂੰ ਅੰਤਿਮ ਵਿਦਾਇਗੀ ਦਿੱਤੀ। ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਬਲਵੰਤ ਸਿੰਘ ਰਾਮੂਵਾਲੀਆ, ਮੁੱਖ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ, ਜਥੇਦਾਰ ਸੁੱਚਾ ਸਿੰਘ ਲੰਗਾਹ, ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ, ਲਖਬੀਰ ਸਿੰਘ ਲੋਧੀਨੰਗਲ, ਜਗਦੀਸ਼ ਰਾਜ ਸਾਹਨੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਤੇ ਐੱਸ.ਐੱਸ.ਪੀ. ਬਟਾਲਾ ਹਰਪ੍ਰੀਤ ਸਿੰਘ ਨੇ ਸਰਦਾਰਨੀ ਸਵਿੰਦਰ ਕੌਰ ਕਾਹਲੋਂ ਦੀਆਂ ਅੰਤਿਮ ਰਸਮਾਂ ‘ਚ ਭਾਗ ਲਿਆ ਤੇ ਕਾਹਲੋਂ ਪਰਿਵਾਰ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ, ਚੇਅਰਮੈਨ ਰਵੀਕਰਨ ਸਿੰਘ ਕਾਹਲੋਂ, ਡਾ. ਸ਼ਿਵਕਰਨ ਸਿੰਘ ਕਾਹਲੋਂ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਸ੍ਰੀਮਤੀ ਸਵਿੰਦਰ ਕੌਰ ਕਾਹਲੋਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਤਾ ਜੀ ਦਾ ਚਲੇ ਜਾਣਾ ਕਾਹਲੋਂ ਪਰਿਵਾਰ ਲਈ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸ. ਬਾਦਲ ਨੇ ਕਿਹਾ ਕਿ ਉਹ ਪਰਮਾਤਮਾਂ ਅੱਗੇ ਅਰਦਾਸ ਕਰਦੇ ਹਨ ਕਿ ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸ. ਬਿਕਰਮ ਸਿੰਘ ਮਜੀਠੀਆ ਨੇ ਵੀ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ‘ਤੇ ਕਾਹਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸੇ ਦੌਰਾਨ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਸੰਜੀਵ ਮੱਲਹਣ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਮੈਂਬਰ, ਐਸ.ਜੀ.ਪੀ.ਸੀ, ਐਸ.ਐਸ.ਪੀ ਗੁਰਦਾਸਪੁਰ ਗੁਰਪ੍ਰੀਤ ਸਿੰਘ ਤੂਰ, ਐਸ.ਐਚ.ਉ ਰਾਜੇਸ਼ ਕੱਕੜ, ਐਡਵੋਕੇਟ ਪਰਮੀਤ ਸਿੰਘ ਬੇਦੀ, ਬਲਵਿੰਦਰ ਸਿੰਘ ਹਰੂਵਾਲ, ਸਵਿੰਦਰ ਸਿੰਘ ਭਾਗੋਵਾਲੀਆ, ਡਾ. ਲਖਬੀਰ ਸਿੰਘ ਭਾਗੋਵਾਲੀਆ, ਬਲਬੀਰ ਸਿੰਘ ਬੱਲੀ ਡਾਇਰੈਕਟਰ ਸਹਿਕਾਰੀ ਬੈਂਕ, ਫੂਡ ਸੇਫਟੀ ਅਫਸਰ ਡਾ.ਜੀ.ਐਸ.ਪੰਨੂੰ, ਬਖਸ਼ੀਸ਼ ਸਿੰਘ ਧਾਰੋਵਾਲੀ, ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਡੀ.ਐਸ.ਪੀ ਕ੍ਰਿਪਾਲ ਸਿੰਘ ਚਾਹਲ, ਐਸ.ਐਚ.ਉ ਹਰਪਾਲ ਸਿੰਘ, ਸਾਬਕਾ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁਮਾਰ ਛਿੰਦੀ, ਨਗਲ ਕੌਂਸਲ ਪ੍ਰਧਾਨ ਬਲਜੀਤ ਸਿੰਘ ਚੌਹਾਨ, ਗੁਰਅਮ੍ਰਿੰਤਪਾਲ ਸਿੰਘ ਲਵਲੀ, ਮਨਦੀਪ ਸਿੰਘ ਪ੍ਰਿੰਸ ਪੀ.ਏ, ਸੰਦੀਪ ਸਿੰਘ ਕਾਹਲੋਂ, ਦਵਿੰਦਰ ਕੁਮਾਰ ਬਧਵਾਰ, ਜਤਿੰਦਰ ਕੁਮਾਰ ਬੱਤਰਾ, ਸਮੂਹ ਕੌਂਸਲਰ, ਸਮੂਹ ਪੰਚਾਇਤ ਸੈਕਟਰੀ, ਸਮੂਹ ਪਿੰਡਾਂ ਦੇ ਸਰਪੰਚ ਅਤੇ ਇਲਾਕੇ ਦੇ ਲੋਕਾਂ ਆਦਿ ਵੱਲੋਂ ਉਨ੍ਹਾਂ ਦੇ ਪਿੰਡ ਦਾਦੂਯੋਧ ਵਿਖੇ ਪਹੁੰਚ ਕੇ ਕਾਹਲੋਂ ਪਰਿਵਾਰ ਨਾਲ ਹਮਦਰਦੀ ਜਤਾਈ।
Punjab Post Daily Online Newspaper & Print Media