Thursday, February 13, 2025

ਚੋਣਾਂ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ

ਲੋਕ ਸਭਾ ਚੋਣਾਂ ਸਬੰਧੀ ਚੋਣ ਅਮਲੇ ਦੀ ਦੂਜੀ ਰਿਹਰਸਲ ਹੋਈ
PPN2004019

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- 30 ਅਪ੍ਰੈਲ 2014 ਨੂੰ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਸਬੰਧੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਚੋਣ ਅਫ਼ਸਰਾਂ ਦੀ ਅਗਵਾਈ ਹੇਠ ਚੋਣ ਅਮਲੇ ਦੀ ਦੂਜੀ ਰਿਹਰਸਲ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ-ਕਮ-ਏ.ਆਰ.ਓ ਸ੍ਰੀ ਪ੍ਰਦੀਪ ਸੱਭਰਵਾਲ ਵਲੋ ਹਲਕਾ ਉੱਤਰੀ-15 ਦੇ ਪੋਲਿੰਗ ਸਟਾਫ ਦੀ ਸਥਾਨਕ ਮੈਡੀਕਲ ਕਾਲਜ ਵਿਖੇ ਚੱਲ ਰਹੀ ਰਿਹਰਸਲ ਦਾ ਨਿਰੀਖਣ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਪ੍ਰਦੀਪ ਸੱਭਰਵਾਲ ਨੇ ਚੋਣ ਅਮਲੇ ਨੂੰ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋ ਜਿਲੇ ਅੰਦਰ ਚੋਣ ਪ੍ਰਕਿਰਿਆ ਨੂੰ ਪੂਰੀ ਨਿਰਪੱਖਤਾ ਤੇ ਸ਼ਾਤਮਈ ਢੰਗ ਨਾਲ ਨੇਪਰੇ ਚੜ੍ਹਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਮਾਸਟਰ ਟਰੇਨਰਾਂ ਵਲੋ ਚੋਣ ਅਮਲੇ ਨੂੰ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਸਬੰਧੀ ਸਿਖਲਾਈ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਹਲਕਾ ਉੱਤਰੀ-15 ਦੇ ਚੋਣ ਅਮਲੇ ਦੀ ਰਿਹਰਸਲ ਕਰਵਾਈ ਗਈ ਹੈ ਅਤੇ ਇਸੇ ਸਥਾਨ ਤੇ ਹਲਕਾ ਉੱਤਰੀ-15 ਦੇ ਚੋਣ ਅਮਲੇ ਦੀ ਅਗਲੀ ਰਿਹਰਸਲ 27 ਅਪ੍ਰ੍ਰੈਲ ਨੂੰ ਹੋਵੇਗੀ। ਉਨ੍ਹਾਂ ਸਮੂਹ ਪੋਲਿੰਗ ਸਟਾਫ ਨੂੰ ਪੂਰੀ ਮਿਹਨਤ ਨਾਲ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਅਪੀਲ ਕੀਤੀ। ਹਲਕਾ ਉੱਤਰੀ-15 ਦੇ ਕੁੱਲ 182 ਪੋਲਿੰਗ ਸਟੇਸ਼ਨ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਖੋਖਰ ਈ.ਓ ਜੰਡਿਆਲਾ ਗੁਰੂ, ਸ੍ਰੀ ਬਲਵੀਰ ਚੰਦ ਏਰੀ ਐਕਸੀਅਨ ਪੰਚਾਇਤੀ ਰਾਜ ਅੰਮ੍ਰਿਤਸਰ ਤੇ ਸ੍ਰੀ ਸ਼ਤੀਸ ਕੁਮਾਰ ਡਿਪਟੀ ਡੀ.ਈ.ਓ (ਸ) ਆਦਿ ਹਾਜ਼ਰ ਸਨ। ਇਸੇ ਤਰਾਂ ਅੱਜ ਜ਼ਿਲ੍ਰੇ ਅੰਦਰ ਵੱਖ-ਵੱਖ ਥਾਂਵਾਂ ਤੇ ਬਣਾਏ ਗਏ ਸਟੇਸ਼ਨਾਂ ਤੇ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਜ਼ਿਲੇ ਅੰਦਰ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ 10780 ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਪ੍ਰਜਾਈਡਿੰਗ ਅਫ਼ਸਰ 2694  ਅਤੇ ਪੋਲਿੰਗ ਅਫ਼ਸਰ 5392 ਲਗਾਏ ਗਏ ਹਨ, ਜੋ ਜ਼ਿਲ੍ਹੇ ਦੇ ਕੁੱਲ 1920 ਪੋਲਿੰਗ ਸ਼ਟੇਸ਼ਨਾਂ ਤੇ ਡਿਊਟੀ ਕਰਨਗੇ।

Check Also

ਡੀ.ਏ.ਵੀ ਇੰਟਰਨੈਸ਼ਨਲ ਸਕੂਲ ‘ਚ ਬਾਰਹਵੀਂ ਅਤੇ ਦਸਵੀਂ ਬੋਰਡ ਪ੍ਰੀਖਿਆ ਤੋਂ ਪਹਿਲਾਂ ਵਿਸ਼ੇਸ਼ ਹਵਨ

ਅੰਮ੍ਰਿਤਸਰ, 12 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਬਾਰਹਵੀਂ ਤੇ ਦਸਵੀਂ ਦੇ ਵਿਦਿਆਰਥੀਆਂ …

Leave a Reply