Sunday, November 1, 2026

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਰੋਪੜ ਜ਼ੇਲ ‘ਚ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਵਸ ਮਨਾਇਆ

PPN1010201515
ਨਵੀਂ ਦਿੱਲੀ, 10 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਰੋਪੜ ਜੇਲ੍ਹ ਦੇ ਅਧਿਕਾਰੀਆਂ ਅਤੇ ਬੰਦੀਆਂ ਵਲੋਂ ਜੇਲ੍ਹ ਵਿੱਚ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਾਈ ਵਰਿਆਮ ਸਿੰਘ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਤੇ ਹਾਜ਼ਰੀਆਂ ਭਰਨ ਲਈ ਦਿੱਲੀ ਤੋਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ), ਭਾਈ ਪਰਮਜੀਤ ਸਿੰਘ ਖਾਲਸਾ (ਫੈਡਰੇਸ਼ਨ – ਮਹਿਤਾ), ਸ. ਜਸਵੰਤ ਸਿੰਘ (ਲਾਜਪਤ ਨਗਰ) ਆਦਿ ਪ੍ਰਮੁਖ ਸ਼ਖਸੀਅਤਾਂ ਵਿਸ਼ੇਸ਼ ਤੋਰ ਤੇ ਪੁਜੀਆਂ। ਰਾਣਾ ਪਰਮਜੀਤ ਸਿੰਘ ਨੇ ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਦਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣਾ ਸਮੁੱਚਾ ਜੀਵਨ ਸਿੱਖੀ ਦੇ ਪ੍ਰਚਾਰ ਅਤੇ ਮਨੁਖਤਾ ਦੀ ਸੇਵਾ ਪ੍ਰਤੀ ਸਮਰਪਿਤ ਕਰੀ ਰਖਿਆ, ਉਨ੍ਹਾਂ ਅੰਮ੍ਰਿਤਸਰ ਸ਼ਹਿਰ ਦੀ ਨਾ ਕੇਵਲ ਸਥਾਪਨਾ ਹੀ ਕੀਤੀ, ਸਗੋਂ ਉਸਨੂੰ ਵਪਾਰਕ ਅਤੇ ਉਦਗਯੋਗਿਕ ਸ਼ਹਿਰ ਵਜੋਂ ਵਿਕਸਤ ਕਰਨ ਲਈ ਦੇਸ਼ ਭਰ ਤੋਂ ਵੱਖ-ਵੱਖ ਉਦਯੋਗਾਂ ਨਾਲ ਸੰਬੰਧਤ ਕਾਰੀਗਰਾਂ ਅਤੇ ਵਪਾਰੀਆਂ ਨੂੰ ਸਦਾ ਦੇ ਕੇ ਉਥੇ ਵਸਾਇਆ। ਸ. ਰਾਣਾ ਨੇ ਹੋਰ ਦਸਿਆ ਕਿ ਗੁਰੂ ਸਾਹਿਬ ਨੇ ਸੰਸਾਰੀ ਜੀਵਾਂ ਨੂੰ ਆਤਮਕ ਅਤੇ ਸ਼ਰੀਰਕ ਅਰੋਗਤਾ ਅਤੇ ਸ਼ਾਂਤੀ ਪ੍ਰਦਾਨ ਕਰਨ ਲਈ ਅੰਮ੍ਰਿਤ ਸਰੋਵਰ ਦੀ ਸਥਾਪਨਾ ਕੀਤੀ, ਜਿਸਦੇ ਵਿੱਚੋ-ਵਿੱਚ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਸਾਰ ਦੇ ਪਹਿਲੇ ਸਰਬ-ਸਾਂਝੇ ਧਰਮ ਅਸਥਾਨ ਸ੍ਰੀ ਹਰਿਮੰਦਿਰ ਸਾਹਿਬ ਦੀ ਸਥਾਪਨਾ ਕੀਤੀ। ਸ. ਰਾਣਾ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਰੋਪੜ ਜੇਲ੍ਹ ਦੇ ਅਧਿਕਾਰੀਆਂ ਅਤੇ ਬੰਦੀਆਂ ਵਲੋਂ ਕੀਤੇ ਗਏ ਉਪਰਾਲਿਆਂ ਲਈ ਉਨ੍ਹਾਂ ਨੂੰ ਵਿਸ਼ੇਸ਼ ਤੋਰ ਤੇ ਵਧਾਈ ਦਿੱਤੀ ਅਤੇ ਇਸਦੇ ਨਾਲ ਹੀ ਉਨ੍ਹਾਂ ਸਿੱਖ ਬੰਦੀਆਂ, ਜਿਨ੍ਹਾਂ ਨੇ ਕੇਸਾਂ ਦੀ ਬੇਅਦਬੀ ਕੀਤੀ ਹੋਈ ਸੀ, ਨੂੰ ਅਪੀਲ ਕੀਤੀ ਕਿ ਉਹ ਸਿੱਖੀ ਸਰੂਪ ਦਾ ਸਨਮਾਨ ਕਰਨ, ਕਿਉਂਕਿ ਇਸੇ ਨਾਲ ਉਨ੍ਹਾਂ ਦਾ ਸਿੱਖੀ ਪ੍ਰਤੀ ਵਿਸ਼ਵਾਸ ਦ੍ਰਿੜ੍ਹ ਰਹਿ ਸਕਦਾ ਹੈ ਅਤੇ ਉਹ ਬੁਰਾਈਆਂ ਤੋਂ ਬੱਚੇ ਰਹਿ ਸਕਦੇ ਹਨ। ਸ. ਰਾਣਾ ਨੇ ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੇ ਧਾਰਮਕ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਕਰਨ ਲਈ ਸਦਾ ਤਤਪਰ ਰਹੇਗੀ।

Check Also

ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ

ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …

Leave a Reply