Saturday, August 15, 2026

ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ 11 ਅਕਤੂਬਰ ਨੂੰ ਲੱਗਣਗੇ ਕੈਂਪ

ਪਠਾਨਕੋਟ, 10 ਅਕਤੂਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪਠਾਨਕੋਟ ਸ਼ਹਿਰ ਵਾਸੀਆਂ ਤੱਕ ਪਹੁੰਚਾਉਣ ਲਈ 11 ਅਕਤੂਬਰ ਨੂੰ ਵੱਖ ਵੱਖ ਵਾਰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿੱਚ ਵਿਧਵਾ ਪੈਨਸ਼ਨ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਜਾਣਗੇ। ਇਹ ਜਾਣਕਾਰੀ ਸ਼੍ਰੀ ਅਨਿਲ ਰਾਮਪਾਲ ਮੰਡਲ ਪ੍ਰਧਾਨ ਭਾਜਪਾ ਨੇ ਦਿੰਦਿਆ ਦੱਸਿਆ ਕਿ ਸ੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਵਿੱਚ ਵਾਰਡ ਨੰ:7 ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਰੜਾ, ਵਾਰਡ ਨੰ: 15 ਵਿੱਚ ਮਾਤਾ ਆਸ਼ਾਪੂਰਨੀ ਮੰਦਿਰ, ਵਾਰਡ ਨੰ: 24 ਵਿੱਚ ਪ੍ਰਾਇਮਰੀ ਸਕੂਲ ਪ੍ਰੀਤ ਨਗਰ, ਵਾਰਡ ਨੰ: 25 ਵਿੱਚ ਆਰ.ਕੇ. ਟੈਂਟ ਹਾਊਸ ਪ੍ਰੀਤ ਨਗਰ, ਵਾਰਡ ਨੰ:27 ਵਿੱਚ ਸਰਕਾਰੀ ਡਿਸਪੈਂਸਰੀ ਸੈਲੀ ਕੁਲੀਆਂ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਯੋਗ ਵਿਅਕਤੀਆਂ ਦੀ ਪੈਨਸ਼ਨ ਕਿਸੇ ਕਾਰਨਾਂ ਕਰਕੇ ਬੰਦ ਹੈ, ਉਹ ਇੰਨ੍ਹਾਂ ਕੈਂਪਾਂ ਵਿੱਚ ਆਪਣੀ ਪੈਨਸ਼ਨ ਦੀ ਕਾਪੀ, ਆਧਾਰ ਕਾਰਡ ਦੀ ਕਾਪੀ, ਬੈਂਕ ਖਾਤੇ ਦੀ ਕਾਪੀ ਲੈ ਕੇ ਆਉਣ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਲੱਗਣ ਵਾਲੇ ਇੰਨ੍ਹਾਂ ਕੈਂਪਾਂ ਵਿੱਚ ਮਜਦੂਰਾਂ ਦੇ ਕਾਰਡ ਅਤੇ ਵੋਟਰ ਕਾਰਡ ਬਣਾਉਣ ਸਬੰਧੀ ਵੀ ਫਾਰਮ ਭਰੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply