ਸੰਦੌੜ, 11 ਅਕਤੂਬਰ (ਹਰਮਿੰਦਰ ਸਿੰਘ ਭੱਟ) – ਵਿਸ਼ਵ ਪ੍ਰਸਿੱਧ ਧਾਰਮਿਕ ਸੰਪ੍ਰਦਾਇ ਨਾਨਕਸਰ ਕਲੇਰਾਂ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਤੋਂ ਵਰੋਸਾਏ ਧੰਨ-ਧੰਨ ਬਾਬਾ ਈਸ਼ਰ ਸਿੰਘ ਜੀ ਦੀ 52ਵੀਂ ਸਲਾਨਾ ਬਰਸੀ ਨੂੰ ਮੁੱਖ ਰੱਖਦਿਆਂ ਧੰਨ-ਧੰਨ ਬਾਬਾ ਈਸ਼ਰ ਸਿੰਘ ਜੀ ਦੇ ਨਾਨਕੇ ਨਗਰ ਬੜੂੰਦੀ ਸਥਿਤ ਸੱਚਖੰਡ ਵਾਸੀ ਸੰਤ ਬਾਬਾ ਜਗੀਰ ਸਿੰਘ ਜੀ ਦੇ ਤਪ ਅਸਥਾਨ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਧੰਨਾ ਸਿੰਘ ਦੀ ਅਗਵਾਈ ਹੇਠ ਪਿਛਲੇ ਦਿਨੀ ਸੰਪੰਨ ਹੋਏ 26 ਰੋਜ਼ਾ ਮਹਾਨ ਜਪ, ਤਪ ਸਮਾਗਮਾਂ ਦੌਰਾਨ ਵਿਸ਼ਵ ਪ੍ਰਸਿੱਧ ਸੰਸਥਾ ‘ਰੋਕੋ ਕੈਂਸਰ’ ਸੰਸਥਾ ਵਲੋਂ ਕੈਂਸਰ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੰਤ ਬਾਬਾ ਧੰਨਾ ਸਿੰਘ ਬੜੂੰਦੀ ਨੇ ਕੀਤਾ। ਇਸ ਕੈਂਪ ਦੌਰਾਨ ਰੋਕੋ ਕੈਂਸਰ ਸੰਸਥਾ ਦੇ ਬਾਨੀ ਚੇਅਰਮੈਨ ਅਜਿੰਦਰਪਾਲ ਸਿੰਘ ਚਾਵਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਇੰਗਲੈਂਡ ‘ਚੋਂ ਸ਼ਿਰਕਤ ਕੀਤੀ। ਕੈਂਪ ਦੌਰਾਨ ਡਾ. ਹਰੀਸ਼ ਪੁਰੀ, ਡਾ. ਰਵੀ ਪਾਲ ਅਤੇ ਡਾ. ਗੀਤਿਕਾ ਦੀ ਅਗਵਾਈ ਹੇਠ 23 ਔਰਤਾਂ ਦੀ ਮੁਫਤ ਮੈਮੋਗ੍ਰਾਫੀ ਕਰਨ ਦੇ ਨਾਲ-ਨਾਲ 223 ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਗਈ ਅਤੇ ਲੋੜ੍ਹਵੰਦਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਰੋਕੋ ਕੈਂਸਰ ਸੰਸਥਾ ਦੇ ਇਸ ਉਦਮ ਦੀ ਪ੍ਰਸੰਸਾ ਕਰਦਿਆਂ ਸੰਤ ਬਾਬਾ ਧੰਨਾ ਸਿੰਘ ਨੇ ਕਿਹਾ ਕਿ ਅੱਜ ਇਸ ਸੰਸਥਾ ਵਲੋਂ ਕਰੋੜਾਂ ਰੁਪਏ ਖਰਚਾ ਕਰਕੇ, ਕੈਂਸਰ ਪੀੜ੍ਹਿਤਾਂ ਦੀ ਕੀਤੀ ਜਾ ਰਹੀ ਸੇਵਾ ਨਾਲ ਸਮੁੱਚੇ ਪੰਜਾਬੀ ਭਾਈਚਾਰੇ ਦਾ ਨਾਮ ਪੂਰੇ ਵਿਸ਼ਵ ‘ਚ ਰੌਸ਼ਨ ਹੋਇਆ ਹੈ ਅਤੇ ਇਸ ਉਪਰਾਲੇ ਲਈ ਸੰਸਥਾ ਦੇ ਬਾਨੀ ਅਜਿੰਦਰਪਾਲ ਚਾਵਲਾ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਵੱਧ ਰਹੇ ਪ੍ਰਦੂਸ਼ਣ, ਫਸਲਾਂ ਤੇ ਹੋ ਰਹੇ ਕੀੜ੍ਹੇਮਾਰ ਦਵਾਈਆਂ ਦੇ ਅੰਨ੍ਹੇਵਾਹ ਛਿੜਕਾਅ ਅਤੇ ਦੂਸ਼ਿਤ ਹੋ ਰਹੇ ਪਾਣੀ ਕਾਰਨ ਲੋਕ ਕੈਂਸਰ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਜਿਹੀ ਸਥਿਤੀ ‘ਚ ਪੰਜਾਬੀਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ੍ਹ ਹੈ।ਉਨ੍ਹਾਂ ਕਿਹਾ ਕਿ ‘ਰੋਕੋ ਕੈਂਸਰ’ ਦੇ ਇਸ ਉਪਰਾਲੇ ਨਾਲ ਇਸ ਨਾਂ-ਮੁਰਾਦ ਬਿਮਾਰੀ ਦਾ ਮੁੱਢਲੀ ਸਟੇਜ ‘ਤੇ ਪਤਾ ਲੱਗਣ ਨਾਲ ਕੀਮਤੀ ਜਾਨਾਂ ਬਚ ਸਕਦੀਆਂ ਹਨ।ਕੈਂਪ ਦੌਰਾਨ ‘ਰੋਕੋ ਕੈਂਸਰ’ ਟੀਮ ਦੇ ਮੈਂਬਰਾਂ ਅਵਨੀਸ਼ ਕੁਮਾਰ ਕੋ-ਆਰਡੀਨੇਟਰ, ਰੁਪਿੰਦਰ, ਈਸਟਰ, ਕੋਮਲ, ਸਿੰਮੀ, ਰਾਜਵਿੰਦਰ, ਹਰਮੀਤ, ਹਰਪ੍ਰੀਤ ਅਤੇ ਸੋਨੀਆ ਆਦਿ ਨੇ ਵੀ ਵਡਮੁੱਲਾ ਸਹਿਯੋਗ ਦਿੱਤਾ।ਇਸ ਮੌਕੇ ਭਾਈ ਗੁਰਮੇਲ ਸਿੰਘ ਨੀਲੂ, ਭਾਈ ਦਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਰਾਜ ਸਿੰਘ, ਭਾਈ ਅਮਰੀਕ ਸਿੰਘ, ਭਾਈ ਅੱਛਰਾ ਸਿੰਘ, ਭਾਈ ਬਿੱਟੂ ਸਿੰਘ, ਭਾਈ ਰਵੀ ਸਿੰਘ ਤੋਂ ਇਲਾਵਾ ਵੱਡੀ ਤਾਦਾਦ ‘ਚ ਸੰਗਤਾਂ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media