Thursday, October 15, 2026

ਕੈਂਪਾਂ ਵਿੱਚ 250 ਯੋਗ ਵਿਅਕਤੀਆਂ ਦੇ ਬੁਢਾਪਾ ਤੇ ਵਿਧਵਾ ਪੈਨਸ਼ਨ ਦੇ ਫਾਰਮ ਭਰੇ ਗਏ- ਅਸ਼ਵਨੀ ਸ਼ਰਮਾ

ACD Systems Digital Imaging
ACD Systems Digital Imaging

ਪਠਾਨਕੋਟ, 11 ਅਕਤੂਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਬੁਢਾਪਾ ਅਤੇ ਵਿਧਵਾ ਪੈਨਸ਼ਨ ਦਾ ਲਾਭ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦੇਣ ਲਈ ਯੋਗ ਵਿਅਕਤੀਆਂ ਦੇ ਫਾਰਮ ਭਰਨ ਵਾਸਤੇ ਵੱਖ ਵੱਖ ਵਾਰਡਾਂ ਵਿੱਚ ਕੈਂਪ ਲਗਾਏ ਗਏ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਵਾਰਡ ਨੰ: 7 ਵਿੱਚ ਨਿਤਿਨ ਮਹਾਜਨ ਲਾਡੀ ਤੇ ਡਾ. ਜੇ.ਸੀ. ਕੁੰਡਾ, ਵਾਰਡ ਨੰ: 15 ਵਿੱਚ ਰਮੇਸ਼ ਸ਼ਰਮਾ, ਵਾਰਡ ਨੰ: 24 ਵਿੱਚ ਰੋਸ਼ਨ, ਵਾਰਡ ਨੰ: 25 ਵਿੱਚ ਰੋਮੀ ਪਹਲਵਾਨ ਤੇ ਵਿਨੋਦ ਕੁਮਾਰ ਅਤੇ ਬੱਸ ਸਟੈਂਡ ਵਿੱਚ ਵਿਸ਼ਵ ਕੁਮਾਰ ਦੀ ਨਿਗਾਰਨੀ ਹੇਠ ਲਗਾਏ ਗਏ ਕੈਂਪ ਵਿੱਚ ਫਾਰਮ ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿੱਚ ਲਗਪਗ 250 ਯੋਗ ਵਿਅਕਤੀਆਂ ਦੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਦੇ ਫਾਰਮ ਭਰੇ ਗਏ ਹਨ। ਉਨ੍ਹਾਂ ਦੱਸਿਆ ਇਸ ਤੋਂ ਇਲਾਵਾ ਇੰਨ੍ਹਾਂ ਕੈਂਪਾਂ ਵਿੱਚ ਮਜਦੂਰਾਂ ਦੇ ਕਾਰਡ ਅਤੇ ਵੋਟਰ ਕਾਰਡ ਬਣਾਉਣ ਸਬੰਧੀ ਵੀ ਫਾਰਮ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿੱਚ ਮਜਦੂਰਾਂ ਦੇ ਕਾਰਡ ਬਣਾਉਣ ਸਬੰਧੀ ਲਗਪਗ 210 ਫਾਰਮ ਭਰੇ ਗਏ।
ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਏ ਸਰਵੇ ਵਿੱਚ ਤਕਨੀਕੀ ਕਾਰਨਾਂ ਕਰਕੇ ਕੁਝ ਲਾਭਪਾਤਰੀਆਂ ਦੀ ਪੈਨਸ਼ਨ ਕੱਟੀ ਗਈ ਸੀ। ਉਨ੍ਹਾਂ ਦੇ ਫਾਰਮ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਦੁਬਾਰਾ ਦਰੁਸਤ ਕਰ ਭੇਜੇ ਜਾ ਰਹੇ ਹਨ ਅਤੇ ਜਿੰਨ੍ਹਾਂ ਯੋਗ ਵਿਅਕਤੀਆਂ ਨੇ ਅਜੇ ਤੱਕ ਫਾਰਮ ਨਹੀਂ ਭਰੇ ਹਨ, ਉਹ ਵੀ ਆਪਣੇ ਫਾਰਮ ਭਰਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਯੋਗ ਲਾਭਪਾਤਰੀਆਂ ਦੇ ਕੁਝ ਤਕਨੀਕੀ ਕਮੀਆਂ ਕਾਰਨ ਪੈਨਸ਼ਨ ਰੁੱਕੀ ਜਾਂ ਕਟੀ ਗਈ ਸੀ, ਉਨ੍ਹਾਂ ਦੀਆਂ ਕਮੀਆਂ ਨੂੰ ਦੂਰ ਕਰਕੇ ਜਲਦੀ ਹੀ ਪੈਨਸ਼ਨ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿੱਚ ਜਿੱਥੇ ਅਧਿਕਾਰੀਆਂ ਦੀ ਨਿਗਾਰਨੀ ਹੇਠ ਵਿਧਵਾ ਅਤੇ ਬੁਢਾਪਾ ਪੈਨਸ਼ਨ ਦੇ ਫਾਰਮ ਭਰੇ ਗਏ ਹਨ, ਉੱਥੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply