Friday, October 18, 2024

ਪਾਵਨ ਸਰੂਪ ਦੀ ਬੇਅਦਬੀ ਮੰਦਭਾਗੀ ਘਟਨਾ, ਪ੍ਰਸਾਸ਼ਨ ਤੁਰੰਤ ਕਾਰਵਾਈ ਕਰੇ- ਜਥੇਦਾਰ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪਿੰਡ ਬਰਗਾੜੀ ਜ਼ਿਲ੍ਹਾ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੀ ਮੰਦਭਾਗੀ ਘਟਨਾ ਨਾਲ ਸਿੱਖ ਸੰਗਤਾਂ ਦੇ ਹਿਰਦੇ ਵੰਲੂਧਰੇ ਗਏ ਹਨ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੋਲਦਿਆਂ ਉਨਾਂ ਕਿਹਾ ਕਿ ਜੋ ਲੋਕ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਹਰਕਤਾਂ ਸਿੱਖਾਂ ਨਾਲ ਕਰ ਰਹੇ ਹਨ, ਸਿੱਖ ਕੌਮ ਇਨ੍ਹਾਂ ਨੂੰ ਕਦੇ ਵੀ ਨਹੀਂ ਬਖਸ਼ੇਗੀ।ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਭਰ ਦੇ ਸਮੂੰਹ ਧਰਮਾਂ ਦੀ ਅਗਵਾਈ ਕਰਨ ਵਾਲਾ ਧਾਰਮਿਕ ਗ੍ਰੰਥ ਹੈ।ਇਸ ਵਿਚ ਹਰ ਮਨੁੱਖਤਾ ਦੀ ਭਲਾਈ ਅਤੇ ਸਾਂਝੀਵਾਲਤਾ ਦਾ ਸਿਧਾਂਤ ਦਰਸਾਇਆ ਗਿਆ ਹੈ।
ਉਨਾਂ ਕਿਹਾ ਕਿ ਕੁੱਝ ਸਮੇਂ ਤੋਂ ਇਸ ਤਰ੍ਹਾਂ ਦੀਆਂ ਹਰਕਤਾਂ ਵਧ ਰਹੀਆਂ ਹਨ, ਜਿਸ ਨਾਲ ਸਿੱਖਾਂ ਦੇ ਹਿਰਦੇ ਵੰਲੂਧਰੇ ਜਾ ਰਹੇ ਹਨ, ਲੇਕਿਨ ਪ੍ਰਸ਼ਾਸ਼ਨ ਇਸ ਸਬੰਧੀ ਕੋਈ ਜਿਆਦਾ ਦਿਲਚਸਪੀ ਨਹੀਂ ਵਿਖਾ ਰਿਹਾ।ਜਥੇਦਾਰ ਅਕਾਲ ਤਖਤ ਸਾਹਿਬ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਹੈ ਕਿ ਹੁਣ ਪ੍ਰਸ਼ਾਸ਼ਨ ਜਲਦ ਤੋਂ ਜਲਦ ਇਸ ਮੰਦਭਾਗੀ ਘਟਨਾਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਲੱਭ ਕੇ ਉਨ੍ਹਾਂ ਉਪਰ ਤੁਰੰਤ ਕਾਰਵਾਈ ਕਰੇ।ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਿੱਖ ਪੰਥ ਆਪ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply