ਸੰਦੌੜ 12 ਅਕਤੂਬਰ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਮਹੋਲੀ ਖ਼ੁਰਦ ਪ੍ਰਕਾਸ਼ ਕੁਟੀਆ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਅਪਾਰ ਕਿਰਪਾ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ ਸ਼੍ਰੀ ਗੁਰੂ ਰਾਮ ਦਾਸ ਮਹਾਰਾਜ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਭੋਗਾਂ ਉਪਰੰਤ ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਜਥਿਆਂ ਨੇ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਵਿਸ਼ੇਸ਼ ਤੌਰ ਤੇ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਸ਼੍ਰੀ ਗੁਰੂ ਰਾਮ ਦਾਸ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜੋਕੇ ਕਲਯੁੱਗੀ ਸਮੇਂ ਵਿਚ ਆਤਮਿਕ ਜਿੱਤ ਪ੍ਰਾਪਤ ਕਰਨ ਲਈ ਨਿਮਰਤਾ ਦਾ ਗਹਿਣਾ ਪਾਉਣਾ ਚਾਹੀਦਾ ਹੈ।ਸਮਾਗਮ ਉਪਰੰਤ ਆਏ ਪ੍ਰਚਾਰਕਾਂ ਅਤੇ ਜਥੇ ਦੇ ਸਿੰਘਾਂ ਦਾ ਵਿਸ਼ੇਸ਼ ਤੌਰ ਤੇ ਅਸਥਾਨ ਵੱਲੋਂ ਧੰਨਵਾਦ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ ਕਲਿਆਣ ਵਾਲੇ, ਬਾਬਾ ਜਸਮੇਲ ਸਿੰਘ, ਜਥੇਦਾਰ ਭਾਈ ਕੁਲਵੰਤ ਸਿੰਘ, ਭਾਈ ਬਲਵੀਰ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁੱਸਿਆਂ ਨੂੰ ਪ੍ਰਾਪਤ ਕੀਤਾ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media