
ਪੱਟੀ, 13 ਅਕਤੂਬਰ (ਅਵਤਾਰ ਸਿੰਘ ਢਿੱਲੋ) – ਮਾਨਵਤਾ ਦੇ ਭਲੇ ਹਿੱਤ ਇਲਾਕੇ ਵਿਚ ਹਰ ਲੋੜਵੰਦ ਦੀ ਮਦਦ ਲਈ ਸਾਰਥਿਕ ਉਪਰਾਲੇ ਕਰਦੀ ਆ ਰਹੀ ਸੰਸਥਾ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਦਲਜੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਪੱਟੀ ਜਿਸ ਦਾ ਪਿਛਲੇ ਤਿੰਨ ਸਾਲਾਂ ਤੋਂ ਐਕਸੀਡੈਂਟ ਦੌਰਾਨ ਗੋਡਾ ਬੁਰੀ ਤਰ੍ਹਾਂ ਜਖਮੀ ਹੋ ਗਿਆ ਸੀ।ਜਿਸਦੀ ਸਹਾਇਤਾ ਲਈ ਵੱਖ ਵੱਖ ਅਖਬਾਰਾਂ ਵਿਚ ਪਰਿਵਾਰ ਵੱਲੋਂ ਬੇਨਤੀ ਕੀਤੀ ਗਈ ਸੀ।ਟਰੱਸਟ ਵੱਲੋਂ ਪਰਿਵਾਰ ਦੀ ਸਹਾਇਤਾ ਕਰਦਿਆਂ ਟਰੱਸਟ ਦੇ ਮੁੱਖੀ ਗੁਰਮੀਤ ਸਿੰਘ ਵੱਲੌਂ ਦਲਜੀਤ ਸਿੰਘ ਨੂੰ 10 ਹਜਾਰ ਦਾ ਚੈੱਕ ਦਿੱਤਾ ਗਿਆ।ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਨੇ ਦੱਸਿਆ ਕਿ ਚੈਰੀਟੇਬਲ ਟਰੱਸਟ ਵੱਲੋਂ ਪਿਛਲੇ 9 ਸਾਲਾਂ ਤੋਂ ਇਲਾਕੇ ਦੇ ਹਰ ਲੋੜਵੰਦ ਪਰਿਵਾਰ ਦੀ ਦਵਾਈਆਂ, ਸਹਾਇਤਾ ਰਾਸ਼ੀ ਦੇ ਕੇ ਮਦਦ ਕੀਤੀ ਜਾਂਦੀ ਹੈ ਜਿਸ ਦੇ ਤਹਿਤ ਇਸ ਪਰਿਵਾਰ ਦੀ ਮਾਲੀ ਮਦਦ ਕੀਤੀ ਜਾ ਰਹੀ ਹੈ।ਇਸ ਮੌਕੇ ਤੇ ਸਰਪ੍ਰਸਤ ਅਵਤਾਰ ਸਿੰਘ, ਗੁਰਪਿੰਦਰ ਸਿੰਘ ਸ਼ੈਪੀ, ਬਲਬੀਰ ਸਿੰਘ, ਡਾ. ਜਸਪਾਲ ਸਿੰਘ ਅਤੇ ਹਰਭਜਨ ਕੌਰ ਆਦਿ ਮੌਜੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media