Tuesday, September 29, 2026

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਲੀਪੁਰ ਖਾਲਸਾ ਵਿਖੇ ਕੱਲ

PPN1410201505

ਸੰਦੌੜ, 14 ਅਕਤੂਬਰ (ਹਰਮਿੰਦਰ ਸਿੰਘ ਭੱਟ) -ਨੇੜਲੇ ਪਿੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਸਥਾਨ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਪਿੰਡ ਅਲੀਪੁਰ ਖ਼ਾਲਸਾ (ਜਿੱਲ੍ਹਾ ਸੰਗਰੂਰ) ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਜੀ ਦੇਖ ਰੇਖ ਹੇਠ ਸਮੂਹ ਇਲਾਕਾ ਨਗਰ ਨਿਵਾਸੀਆਂ ਅਤੇ ਗੁਰਸਿੱਖ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਜਗਦੀਪ ਸਿੰਘ ਡੋਗਰ ਅਤੇ ਭਾਈ ਮਨਜੀਤ ਸਿੰਘ ਅਲੀਪੁਰ ਖ਼ਾਲਸਾ ਨੇ ਦੱਸਿਆ ਕਿ 27 ਸਤੰਬਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਸੀ ਜਿਨ੍ਹਾਂ ਦੇ ਭੋਗ 16 ਅਕਤੂਬਰ ਨੂੰ ਪਾਏ ਜਾਣਗੇ ਇਸ ਮੌਕੇ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਕੀਰਤਨੀਏ ਜਥੇ ਹਾਜ਼ਰੀ ਭਰ ਕੇ ਗੁਰੂ ਸੰਗਤ ਨੂੰ ਬਾਣੇ ਅਤੇ ਬਾਣੀ ਨਾਲ ਜੋੜਨਗੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply