Tuesday, September 29, 2026

 ਨਵਦੀਪ ਗੋਲਡੀ ਨੇ ਮਨਾਏ ਜਾ ਰਹੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

PPN1410201518

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) ਵਿਧਾਨ ਸਭਾ ਹਲਕਾ ਦੱਖਣੀ ਦੇ ਟੌਇਟਾ ਕਾਰ ਏਜੰਸੀ, ਜੀ.ਟੀ. ਰੋਡ ਦੇ ਸਾਹਮਣੇ ਸਥਿਤ ਖੁੱਲੇ ਮੈਦਾਨ ਵਿੱਚ 22 ਅਕਤੂਬਰ ਨੂੰ ਸ਼ਾਮ 4 ਵਜੇ ਦੁਸਹਿਰੇ ਦਾ ਤਿਓਹਾਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਆਪਣੇ ਸਾਥੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਨੇ ਦੱਸਿਆ ਕਿ ਇਸ ਮੌਕੇ ਜਿਥੇ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਵੱਡ ਅਕਾਰੀ ਪੁਤਲੇ ਫੂਕੇ ਜਾਣਗੇ, ਉਥੇ ਰਾਮਲੀਲਾ ਸਬੰਧੀ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ ਅਤੇ ਲੋਕਾਂ ਦੇ ਮਨੋਰੰਜਨ ਲਈ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਜਾਏਗਾ। ਉਨਾਂ ਨੇ ਇਲਾਕਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਪੁੱਜ ਕੇ ਦੁਸਹਿਰਾ ਸਮਾਗਮ ਦੀ ਰੌਣਕ ਵਧਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਹਰਪ੍ਰੀਤ ਸਿੰਘ ਹੈਪੀ ਗਿੱਲ, ਮਨਪ੍ਰੀਤ ਸਿੰਘ ਮਾਹਲ, ਸ਼ਮਸ਼ੇਰ ਸਿੰਘ ਬਾਠ, ਪਰਮਿੰਦਰ ਸਿੰਘ ਪ੍ਰਿੰਸ, ਕੁਲਵਿੰਦਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ, ਰਮਨਦੀਪ ਸਿੰਘ, ਬਲਜੀਤ ਸਿੰਘ, ਕਰਨਦੀਪ ਸਿੰਘ, ਕੁਲਵਿੰਦਰ ਸਿੰਘ ਗਿੱਲ, ਗੁਰਦਰਸ਼ਨ ਸਿੰਘ, ਜੁਗਰਾਜ ਸਿੰਘ ਚੀਮਾ, ਦਿਲਦਾਰ ਸਿੰਘ, ਅਰਵਿੰਦਰ ਬੱਲ, ਸੁਖਪਾਲ ਸਿੰਘ ਸਮੇਤ ਅਕਾਲੀ ਵਰਕਰ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply