Thursday, December 26, 2024

ਪੰਥਕ ਅਖਵਾਉਣ ਵਾਲੀ ਬਾਦਲ ਸਰਕਾਰ ਸਮੇਂ ਹੀ ਹੁੰਦੀ ਹੈ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ -ਕੱਕੜ

Rollei Compactline 302
Rollei Compactline 302

ਅੰਮ੍ਰਿਤਸਰ, 14 ਅਕਤੂਬਰ (ਗੁਰਚਰਨ ਸਿੰਘ) – ਪਿੰਡ ਬਰਗਾੜੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿਚ ਖਿਲਾਰ ਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇ-ਅਦਬੀ ਆਪਣੇਂ ਆਪ ਨੂੰ ਪੰਥਕ ਸਰਕਾਰ ਅਖਵਾਉਂਣ ਵਾਲੀ ਬਾਦਲ ਸਰਕਾਰ ਸਮੇਂ ਹੋਈ ਹੈ।ਜਾਰੀ ਇਕ ਬਿਆਨ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ, ਇਸ ਤੋਂ ਪਹਿਲਾਂ ਵੀ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ 9 ਸਰੂਪ ਅਗਨੀਂ ਭੇਂਟ ਕੀਤੇ ਗਏ ਸਨ, ਉਸ ਸਮੇਂ ਵੀ ਬਾਦਲ ਸਰਕਾਰ ਸੀ।ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਦੋਸ਼ੀਆਂ ਨੂੰ ਫ਼ੜਨ ਦੀ ਬਜਾਏ ਇਨਸਾਫ਼ ਮੰਗ ਰਹੇ ਸਿੱਖਾਂ ‘ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਆਪਣਾ ਅਸਲੀ ਚਿਹਰਾ ਪੰਜਾਬ ਦੀ ਜਨਤਾ ਸਾਹਮਣੇਂ ਲੈ ਆਂਦਾ ਹੈ।ਸ. ਕੱਕੜ ਨੇ ਕਿਹਾ ਕਿ ਬਾਬਰ ਤਾਂ ਪਾਪ ਦੀ ਜੰਝ ਕਾਬਲ ਤੋਂ ਲੈ ਕੇ ਆਇਆ ਸੀ, ਜਿਸ ਦਾ ਵਰਨਣ ਕਰਕੇ ਪਹਿਲੇ ਪਾਤਸ਼ਾਹ ਸ੍ਰੀ ਗੁਰੁ ਨਾਨਕ ਦੇਵ ਜੀ ਨੇ ਨਿਡਰਤਾ ਨਾਲ ਬਾਬਰ ਨੂੰ ਜਾਣੂ ਕਰਵਾਇਆ ਸੀ।ਏਸੇ ਤਰ੍ਹਾਂ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵੀ ਬਾਬਰ ਵਾਂਗ ਲੋਕਾਂ ਤੇ ਜ਼ੁਲਮ ਕਰ ਰਿਹਾ ਹੈ।ਉਨ੍ਹਾਂ ਕਿਹਾ ਕਿ ਬਾਦਲ ਸਰਕਾਰ 2017 ਦੀਆਂ ਚੋਣਾਂ ਵਿਚ ਆਪਣੀਂ ਹਾਰ ਨੂੰ ਵੇਖ ਕੇ ਬੁਖਲਾ ਗਈ ਹੈ।ਇਸ ਲਈ ਉਹ ਪੰਜਾਬ ਦਾ ਮਹੌਲ ਖ਼ਰਾਬ ਕਰਨ ਤੇ ਤੁਲੀ ਹੋਈ ।ਕਿਸਾਨਾਂ ਦੀ ਗੱਲ ਕਰਦੇ ਹੋਏ ਸ. ਕੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਮਸਲੇ ਵੀ ਹੱਲ ਨਹੀਂ ਕਰ ਸਕੀ।ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵਿਚ ਕਾਂਗਰਸ ਸਰਕਾਰ ਸੀ ਉਸ ਸਮੇਂ ਅਕਾਲੀ-ਭਾਜਪਾ ਸਰਕਾਰ ਕਾਂਗਰਸ ਨੂੰ ਕੋਸਦੀ ਥੱਕਦੀ ਨਹੀਂ ਸੀ। ਹੁਣ ਕੇਂਦਰ ਵਿਚ ਇਨ੍ਹਾਂ ਦੀ ਆਪਣੀਂ ਸਰਕਾਰ ਹੈ ਹੁਣ ਕਿਉਂ ਕਿਸਾਨਾਂ ਨੂੰ 6-6 ਦਿਨ ਧਰਨੇਂ ਲਗਾਉਂਣ ਲਈ ਮਜਬੂਰ ਕੀਤਾ ਗਿਆ।ਸz. ਕੱਕੜ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਬਣੇਂਗੀ ਅਤੇ ਕਾਂਗਰਸ ਸਰਕਾਰ ਬਣਨ ਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਵਾਸੀਆਂ ਤੇ ਕੀਤੇ ਗਏ ਜ਼ੁਲਮਾਂ ਦਾ ਅਕਾਲੀ-ਭਾਜਪਾ ਤੋਂ ਪੂਰਾ ਪੂਰਾ ਹਿਸਾਬ ਲਿਆ ਜਾਵੇਗਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply