
ਬਟਾਲਾ, 15 ਅਕਤੂਬਰ (ਨਰਿੰਦਰ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਵੱਲੋਂ ਕਰਵਾਏ ਗਏ, ਜਿਲ੍ਹਾ ਪੱਧਰੀ ਸੱਭਿਆਚਰਕ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਦੀ ਸਪੁਰੀਤ ਕੌਰ ਨੇ ਭਾਸ਼ਣ ਮਕਾਬਲਿਆਂ ਵਿਚ ਜਿਲੇ ਵਿਚੋ ਦੂਸਰਾ ਸਥਾਨ ਤੇ ਸਬਦ ਕੀਰਤਨ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਤੀਸਰਾ ਸਥਾਾਂਨ ਪ੍ਰਾਪਤ ਕੀਤਾ । ਸਕੂਲ ਵਿਖੇ ਪਹੁੰਚਣ ਤੇ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਵੱਲੋ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਇਹਨਾ ਮੁਕਾਬਲਿਆਂ ਵਿੱਚ ਪੁਜੀਸ਼ਨ ਪ੍ਰਾਪਤ ਕਰਨੀ ਇਹਨਾ ਦੇ ਗਾਈਡ ਅਧਿਆਪਕਾਂ ਦੀ ਮਿਹਨਤ ਦਾ ਸਿੱਟਾ ਹੈ। ਇਸ ਮੌਕੇ ਹਰਜਿੰਦਰ ਕੌਰ, ਮਨਪ੍ਰੀਤ ਕੌਰ , ਮਨਦੀਪ ਕੌਰ ,ਰਜਿੰਦਰ ਸਿੰੰਘ ਤੋ ਇਲਾਵਾ ਸ਼ਾਂਮ ਕੁਮਾਰ , ਪਰਦੀਪ ਕੌਰ, ਨੀਰੂ ਬਾਲਾ, ਸੁਖਬੀਰ ਕੌਰ, ਗੁਰਭੇਜ ਸਿੰਘ, ਹਰਪ੍ਰੀਤ ਸਿੰਘ, ਸੰਪੂਰਨ ਸਿੰਘ , ਸੁਖਦੇਵ ਸਿੰਘ, ਨਰਿੰਦਰ ਬਿਸਟ ਆਦਿ ਅਧਿਆਪਕ ਹਾਜ਼ਰ ਸਨ।
Check Also
ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ
ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …
Punjab Post Daily Online Newspaper & Print Media