Friday, September 11, 2026

ਜਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿੱਚ ਅਲ-ਫਲਾਹ ਸਕੂਲ ਨੇ ਕੀਤਾ ਗੋਲਡ ਮੈਡਲ ਪ੍ਰਾਪਤ

PPN1510201507
ਮਾਲੇਰਕੋਟਲਾ, (ਸੰਦੌੜ) 15 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸੁਨਾਮ ਵਿੱਚ ਕੁਸ਼ਤੀ ਅੰਡਰ-14 ਦੇ ਜਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਜਿਲ੍ਹਾ ਸੰਗਰੂਰ ਦੇ ਮਾਲੇਰਕੋਟਲਾ ਜੋਨ, ਭੋਗੀਵਾਲ, ਭਸੋੜ, ਫੱਗੋਵਾਲ, ਸੰਗਰੂਰ, ਸੁਨਾਮ, ਅਮਰਗੜ੍ਹ ਤੇ ਲਹਿਲ ਕਲਾਂ ਜੋਨ ਦੇ ਸਕੂਲਾਂ ਦੇ ਖਿਡਾਰੀਆਂ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਅਲ-ਫਲਾਹ ਪਬਲਿਕ ਸਕੂਲ ਮਾਲੇਰਕੋਟਲਾ ਦੀ ਟੀਮ ਦੇ ਖਿਡਾਰੀਆਂ ਨੇ ਗੋਲਡ ਮੈਡਲ ਪ੍ਰਾਪਤ ਕਰਕੇ ਅਪਣੇ ਮਾਪਿਆਂ, ਸ਼ਹਿਰ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਿਹਾਨਾ ਨਕਵੀ ਨੇ ਬੱਚਿਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਜਿੱਥੇ ਮੁਬਾਰਕਬਾਦ ਪੇਸ਼ ਕੀਤੀ, ਉੱਥੇ ਹੀ ਉਨ੍ਹਾਂ ਟਰੱਸਟ ਦੇ ਮੈਂਬਰਾਂ, ਸਕੂਲ ਦੇ ਡੀ.ਪੀ ਮੁਹੰਮਦ ਨਦੀਮ, ਮੁਹੰਮਦ ਇਸਹਾਕ ਤੇ ਕੋਚ ਮੁਹੰਮਦ ਆਜ਼ਮ ਦੀ ਵੀ ਪ੍ਰਸ਼ੰਸ਼ਾ ਕੀਤੀ, ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਤੇ ਮਿਹਨਤ ਸਦਕਾ ਉਕਤ ਬੱਚਿਆਂ ਨੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply