Sunday, April 26, 2026

ਸਕੂਲ ਵਿੱਚ 3.50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋ ਨਵੇਂ ਕਮਰਿਆਂ ਦਾ ਉਦਘਾਟਨ

PPN1510201517

ਪਠਾਨਕੋਟ, 15 ਅਕਤੂਬਰ (ਪ.ਪ) – ਸਿੱਖਿਆ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਬੇਟੀ ਪੜਾਓ ਬੇਟੀ ਬਚਾਓ ਵਿਸ਼ੇਸ਼ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਥਾਨਿਕ ਲੜਕੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹੀਦ ਮੱਖਣ ਸਿੰਘ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਉਨ੍ਹਾਂ ਨੇ ਇਸ ਮੌਕੇ ਸਕੂਲ ਵਿੱਚ 3.50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋ ਨਵੇਂ ਕਮਰਿਆਂ ਦਾ ਉਦਘਾਟਨ ਵੀ ਕੀਤਾ।
ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਨੇ ਇਸ ਮੌਕੇ ਸ਼ਹੀਦ ਮੱਖਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਦੇਸ਼ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜੇ ਦੇਸ਼ ਅਤੇ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਤਰੱਕੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਵਿਦਿਆਰਥਣਾਂ ਨੂੰ ਬਾਰਵੀਂ ਤੱਕ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ, ਉੱਥੇ ਗਿਆਰਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ ਸਕੂਲਾਂ ਵਿੱਚ ਆਉਣ ਜਾਉਣ ਲਈ ਮਾਈ ਭਾਗੋ ਸਕੀਮ ਤਹਿਤ ਮੁਫ਼ਤ ਸਾਇਕਲ ਵੀ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਅੰਦਰ 7228 ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲ ਦਿੱਤੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ ਭਾਜਪਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਾਇਵੇਟ ਸਕੂਲਾਂ ਨਾਲੋਂ ਵਧੀਆ ਸਹੂਲਤਾਂ ਮੁਹਈਆ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਨੇ ਮਹਿਲਾਵਾਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਭਰੂਣ ਹੱਤਿਆ ਨੂੰ ਰੋਕਣ ਲਈ ਅੱਗੇ ਆਉਣਾ। ਉਨ੍ਹਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਅੱਜ ਵੀ ਅਸੀਂ ਵੰਸ਼ ਦੇ ਚੱਕਰ ਵਿੱਚ ਅੰਸ਼ ਦਾ ਨਾਸ਼ ਕਰਨ ਲਈ ਬੱਚੀਆਂ ਨੂੰ ਕੁੱਖ ਵਿੱਚ ਮਾਰਨ ਦੇ ਰਾਹ ‘ਤੇ ਤੂਰੇ ਹੋਏ ਹਾਂ ਪਰ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਹੁਣ ਉਹ ਸਮਾਂ ਆ ਗਿਆ ਹੈ ਕਿ ਬੇਟੀ ਤੇ ਬੇਟੇ ਵਿੱਚ ਕੋਈ ਫਰਕ ਨਹੀਂ ਰਿਹਾ ਅਤੇ ਇੱਕ ਬੇਟੀ ਵੀ ਮਾਤਾ ਪਿਤਾ ਦਾ ਨਾਮ ਰੋਸ਼ਨ ਕਰ ਸਕਦੀ ਹੈ, ਬਸ ਇਸ ਸਮੇਂ ਜਰੂਰਤ ਹੈ ਕਿ ਅਸੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਅੱਗੇ ਆਈਏ। ਸਕੂਲ ਕਮੇਟੀ ਵਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲਾਂ ਦੀਆਂ ਵਿਦਿਆਰਥਣਾਂ ਵੱਲੋਂ ਭਰੂਣ ਹੱਤਿਆ ਨੂੰ ਰੋਕਣ ਸਬੰਧੀ ਇੱਕ ਕੋਰੀਓਗ੍ਰਾਫੀ ਵੀ ਪੇਸ਼ ਕੀਤੀ ਗਈ।
ਇਸ ਮੌਕੇ ‘ਤੇ ਜਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ) ਸ. ਜਰਨੈਲ ਸਿੰਘ, ਸਕੂਲ ਦੀ ਪ੍ਰਿਸੀਪਲ ਭੁਪਿੰਦਰ ਕੌਰ, ਜਿਲ੍ਹਾ ਸਾਇੰਸ ਸੁਪਰਵਾਈਜਰ ਰਾਜੇਸ਼ਵਰ ਸਲਾਰੀਆ, ਜਿਲ੍ਹਾ ਗਾਈਡੈਂਸ ਕੌਸਲਰ ਵਿਨੈ ਮੋਹਣ ਸ਼ਰਮਾ, ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਵਿਨੋਦ ਮਹਾਜਨ, ਆਈ.ਸੀ.ਟੀ ਕੋਆਰਡੀਨੇਟਰ ਜੋਗਿੰਦਰ ਪਾਲ, ਰੋਹਿਤ ਪੂਰੀ, ਬਰਿਜ ਰਾਜ ਤੇ ਹੋਰ ਅਧਿਆਪਕ ਵੀ ਹਾਜਰ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply