Friday, August 7, 2026

ਚੀਫ ਖਾਲਸਾ ਦੀਵਾਨ ਸਿੰਘ ਸਾਹਿਬਾਨਾਂ ਵੱਲੋ ਰਾਮ ਰਹੀਮ ਨੂੰ ਮਾਫੀ ਫੈਸਲਾ ਵਾਪਸ ਲੈਣ ਦਾ ਸੁਆਗਤ

PPN1610201508

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ)- ਅੱਜ ਚੀਫ ਖਾਲਸਾ ਦੀਵਾਨ ਅਹੁਦੇਦਾਰਾਂ ਦੀ ਮੀਟਿੰਗ ਦੋਰਾਨ ਚੀਫ ਖਾਲਸਾ ਦੀਵਾਨ ਵੱਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੋਕੇ ਚੀਫ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋ ਅੰਜਾਮ ਦਿੱਤੇ ਗਏ ਅਜਿਹੇ ਸ਼ਰਮਨਾਕ ਵਰਤਾਰੇ ਕਾਰਨ ਸਮੂਚੇ ਜਗਤ ਦੀ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਤਨੋ ਮਨੋ ਸਮਰਪਿਤ ਕਿਸੇ ਵੀ ਸਿੱਖ ਨੂੰ ਆਪਣੇ ਗੁਰੂ ਦਾ ਅਜਿਹਾ ਅਨਾਦਰ ਬਰਦਾਸ਼ਤ ਦੀ ਹੱਦ ਤੋ ਬਾਹਰ ਹੈ, ਜਿਸ ਨਾਲ ਸਿਖੀ ਭਾਵਨਾ ਅਤੇ ਸਿੱਖ ਪੰਥ ਦੇ ਮਾਣ-ਸਤਿਕਾਰ ਨੂੰ ਡੁੰਘੀ ਸੱਟ ਵੱਜੀ ਹੈ।ਜਿਸ ਨਾਲ ਸਿੱਖ ਸੰਗਤਾਂ ਦਾ ਵਿਰੋਧ ਵਿਚ ਉਤਰਨਾ ਸੁਭਾਵਿਕ ਹੈ।ਉਹਨਾਂ ਪ੍ਰਦਰਸ਼ਨ ਦੋਰਾਨ ਜਖਮੀ ਅਤੇ ਸ਼ਹੀਦ ਹੋਏ ਸਿੱਖਾਂ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ।ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਾਣ ਮਰਿਆਦਾ ਲਈ ਉਤਰੇ ਜਖਮੀ ਅਤੇ ਸ਼ਹੀਦ ਸਿੱਖਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋ ਚੰਗਾ ਮੁਆਵਜਾ ਦਿੱਤਾ ਜਾਵੇ।ਉਹਨਾਂ ਉਤੇ ਜਬਰ ਢਾਹੁਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।ਉਹਨਾਂ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਛੇਤੀ ਤੋ ਛੇਤੀ ਗਿਰਫਤਾਰ ਕਰਕੇ ਸੱਖਤ ਤੋ ਸਖਤ ਸਜਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਪੰਥ ਦੋਖੀ ਮੁੜ ਅਜਿਹੀ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਦੀ ਜੁੱਰਅਤ ਨਾ ਕਰ ਸਕੇ।
ਇਸੇ ਦੌਰਾਨ ਦੋਰਾਨ ਪੰਜ ਸਿੰਘ ਸਾਹਿਬਾਨਾਂ ਵੱਲੋ ਸੰਤ ਗੁਰਮੀਤ ਰਾਮ ਰਹੀਮ ਨੂੰ ਮਾਫੀ ਦੇਣ ਦੇ ਫੈਸਲੇ ਨੂੰ ਵਾਪਸ ਲੈਣ ਦੀ ਖਬਰ ਦਾ ਵੀ ਸੁਆਗਤ ਕੀਤਾ ਗਿਆ।ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਇਸ ਨਾਜ਼ੁਕ ਘੜੀ ਵਿੱਚ ਸਿੱਖਾ ਦੀਆਂ ਵਲੂੰਧਰੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਪੰਜ ਸਾਹਿਬਾਨਾਂ ਵੱਲੋ ਲਿਆ ਗਿਆ ।ਇਹ ਫੈਸਲਾ ਸ਼ਲਾਘਾਯੋਗ ਹੈ ਜਿਹੜਾ ਕਿ ਸਿੱਖ ਕੌਮ ਦੀ ਏਕਤਾ, ਸ਼ਾਨ, ਸਤਿਕਾਰ ਅਤੇ ਅਮਨ ਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਵਿੱਚ ਸਹਾਇਕ ਸਿਧ ਹੋਵੇਗਾ।ਇਸ ਮੌਕੇ ਮੀਤ ਪ੍ਰਧਾਨ ਸ. ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਸ. ਨਿਰਮਲ ਸਿੰਘ, ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਣਾ, ਸ. ਸਰਬਜੀਤ ਸਿੰਘ, ਸ. ਹਰਮਿੰਦਰ ਸਿੰਘ, ਸ. ਸਵਿੰਦਰ ਸਿੰਘ ਕੱਥੁਨੰਗਲ, ਸ. ਹਰਜੀਤ ਸਿੰਘ ਤਰਨਤਾਰਨ, ਸ. ਚਰਨਜੀਤ ਸਿੰਘ ਕੋਠੀ ਵਾਲੇ ਹਾਜ਼ਰ ਸਨ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply