ਅੰਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 3 ਨਵੰਬਰ ਸਵੇਰੇ 9 ਵਜੇ ਤੋਂ ਸ਼ੁਰੂ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ ਫਰਵਰੀ 2016 ਵਿਚ ਤਿੱਬੜੀ ਵਿਖੇ ਹੋਣ ਵਾਲੀ ਭਰਤੀ ਰੈਲੀ ਲਈ ਇੱਛੁਕ ਨੌਜਵਾਨ ਆਪਣਾ ਨਾਂਅ ਆਰਮੀ ਦੀ ਵੈਬਸਾਈਟ ਾਾਾ.ਜੋਨਿਨਿਦੳਿਨੳਰਮੇ.ਨਿਚ.ਨਿ ਉਤੇ ਰਜਿਸਟਰਡ ਕਰਵਾਉਣ ਉਪਰੰਤ ਪ੍ਰਿੰਟ ਦੀ ਫੋਟੋ ਕਾਪੀ ਨਾਲ ਲੈ ਕੇ ਆਪਣਾ ਨਾਂਅ ਸੀ-ਪਾਈਟ ਕੈਂਪ ਵਿਚ ਦਰਜ ਕਰਵਾਉਣ।
ਉਨ੍ਹਾਂ ਦੱਸਿਆ ਕਿ ਭਰਤੀ ਲਈ ਵਿੱਦਿਅਕ ਯੋਗਤਾ 45 ਫੀਸਦੀ ਅੰਕਾਂ ਨਾਲ ਦਸਵੀਂ ਪਾਸ ਜਾਂ 10+2 ਪਾਸ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਉਮਰ 17 ਸਾਲ 6 ਮਹੀਨੇ ਤੋਂ 21 ਸਾਲ, ਕੱਦ 170 ਸੈਂਟੀਮੀਟਰ, ਭਾਰ 50 ਕਿਲੋ ਅਤੇ ਛਾਤੀ 77-82 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਿਤੀ 3 ਨਵੰਬਰ 2015 ਨੂੰ ਤਹਿਸੀਲ ਅੰਮ੍ਰਿਤਸਰ-1 ਅਤੇ 2, ਮਿਤੀ 4 ਨਵੰਬਰ ਨੂੰ ਤਹਿਸੀਲ ਅਜਨਾਲਾ ਅਤੇ ਮਿਤੀ 5 ਨਵੰਬਰ ਨੂੰ ਤਹਿਸੀਲ ਬਾਬਾ ਬਕਾਲਾ ਦੇ ਨੌਜਵਾਨਾਂ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਅਤੇ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਭਰਤੀ ਸਬੰਧੀ ਲੋੜੀਂਦੇ ਕਾਗਜ਼ਾਤ ਲੈ ਕੇ ਸੀ-ਪਾਈਟ ਕੈਂਪ, ਆਈ ਟੀ ਆਈ ਰਣੀਕੇ (ਅੰਮ੍ਰਿਤਸਰ) ਵਿਖੇ ਰਿਪੋਰਟ ਕਰਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media