ਸੰਦੌੜ, 17 ਅਕਤੂਬਰ (ਹਰਮਿੰਦਰ ਸਿੰਘ ਭੱਟ) – ਬੀਤੇਂ ਦਿਨੀਂ ਜਿਲਾ ਫਰੀਦਕੋਟ ਦੇ ਪਿੰਡ ਬਰਗਾੜੀ ਵਿਖੇ ਸਬਦ ਗੁਰੁ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕਿਸੇ ਸਰਾਰਤੀ ਅਨਸਰ ਵੱਲੋਂ ਕੀਤੀ ਗਈ ਬੇਅਦਬੀ ਨੂੰ ਲੈਕੇ ਸਿੱਖ ਸੰਗਤ ਵਿਚ ਰੋਸ ਵਧਦਾ ਜਾ ਰਿਹਾ ਹੈ।ਇਸੇ ਕੜੀ ਤਹਿਤ ਅੱਜ ਇਥੋਂ ਨਜਦੀਕੀ ਪਿੰਡ ਫਰਵਾਲੀ ਵਿਖੇ ਸਿੱਖ ਸੰਗਤਾਂ ਨੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਪੁਤਲੇ ਫੂਕ ਕੇ ਉਨ੍ਹਾਂ ਦੇ ਖਿਲ਼ਾਫ ਰੋਸ ਪ੍ਰਦਸਰਨ ਕੀਤਾ।ਇਸ ਮੌਕੇ ਪਿੰਡ ਦੀਆਂ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਔਰਤਾਂ, ਬੱਚਿਆਂ, ਨੌਜਵਾਨਾਂ ਅਤੇ ਬਜੁਰਗਾਂ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਸਿੱਖੀ ਸਿਧਾਤਾਂ ਤੇ ਪਹਿਰਾ ਦੇਣ ਵਿਚ ਅਸਫਲ ਰਹੀ ਹੈ ਜਦਕਿ ਤਖਤਾਂ ਦੇ ਜਥੇਦਾਰ ਬਾਦਲਾਂ ਦੀ ਸਹਿ ਤੇ ਉਨ੍ਹਾਂ ਦੇ ਇਸਾਰੇ ਤੇ ਕੰਮ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਤੇ ਕੀਤਾ ਗਿਆ ਹਮਲਾ ਸਿੱਖ ਕੌਮ ਨੂੰ ਵੰਗਾਰ ਹੈ।ਲੋਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਕਾਰੇ ਦੇ ਦੋਸੀਆਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਇਸ ਸਘਰਸ ਨੂੰ ਹੋਰ ਤੇਜ ਕੀਤਾ ਜਾਵੇਗਾ।ਸਿੱਖ ਸੰਗਤ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਅਤੇ ਅਵਤਾਰ ਸਿੰਘ ਮੱਕੜ ਨੂੰ ਨੈਤਿਕਤਾ ਦੇ ਅਧਾਰ ਤੇ ਅਸਤੀਫੇ ਦੇਣੇ ਚਾਹੀਦੇ ਹਨ।ਇਸ ਮੌਕੇ ਗੁਰਮੁੱਖ ਸਿੰਘ ਗਰੇਵਾਲ, ਅਰਸਦੀਪ ਸਿੰਘ, ਜਗਰੂਪ ਸਿੰਘ, ਜਸਵਿੰਦਰ ਸਿੰਘ ਰਿੰਕੂ, ਜਸਵੀਰ ਸਿੰਘ, ਬਿੱਕਰ ਸਿੰਘ, ਮਲਕੀਤ ਸਿੰਘ, ਵੇਦ ਪ੍ਰਕਾਸ, ਧਰਮਾ ਸਿੰਘ, ਜਗਸੀਰ ਸਿੰਘ ਸੀਰਾ, ਮੱਖਣ ਸਿੰਘ, ਜੋਗਾ ਸਿੰਘ, ਪਰਮਿੰਦਰ ਸਿੰਘ, ਕੇਵਲ ਸਿੰਘ, ਗੁਰਜੰਟ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਿੱਖ ਸੰਗਤਾਂ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media