ਨਵੀਂ ਦਿੱਲੀ, 17 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ, ਗੁਰੂ ਘਰ ਦੇ ਸੇਵਕਾਂ, ਪੀਰਾਂ-ਫਕੀਰਾਂ ਅਤੇ ਭਗਤਾਂ ਆਦਿ ਵਲੋਂ ਰਚੀਆਂ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ ਕਲ, ਐਤਵਾਰ 18 ਅਕਤੂਬਰ ਤੋਂ ਵੀਰਵਾਰ 22 ਅਕਤੂਬਰ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਗਿਆਨੀ ਕਿਸ਼ਨ ਸਿੰਘ (ਅੰਮ੍ਰਿਤਸਰ) ਭਗਤ ਕਬੀਰ ਜੀ ਰਚਿਤ ਬਾਣੀ ‘ਰਾਗੁ ਗਉੜੀ ਵਾਰ ਕਬੀਰ ਜੀਉ ਕੇ..’ ਦੀ ਭਾਵ ਅਰਥਾਂ ਸਹਿਤ ਵਿਆਖਿਆ ਕਰਦਿਆਂ ਕੱਥਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇੱਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾਈਮ ਟੀਵੀ ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media