Friday, June 19, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ

PPN1710201533

ਅਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 29 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਸ਼ਣ ਮੁਕਾਬਲੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਜੀਵਨ ਤੇ ਬਾਣੀ ਦਾ ਮਹੱਤਵ, ਸੇਵਾ ਦਾ ਮਹੱਤਵ, ਮਾਤ ਭਾਸ਼ਾ ਦਾ ਸਤਿਕਾਰ ਅਤੇ ਮੌਜੂਦਾ ਸਥਿਤੀ, ਬਜ਼ੁਰਗਾਂ ਦੀ ਸੰਭਾਲ ਅਤੇ ਸਤਿਕਾਰ ਆਦਿ ਵਿਸ਼ਿਆਂ ‘ਤੇ ਭਾਸ਼ਣ ਪ੍ਰਤੀਯੋਗਤਾ ਮੁਕਾਬਲੇ ਕਰਵਾਏ ਗਏ।ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਪਰਖਣ ਲਈ ਸ. ਇੰਦਰਜੀਤ ਸਿੰਘ ਗੋਗੋਆਣੀ, ਡਾ: ਜਗਤੇਸ਼ਵਰ ਸਿੰਘ ਅਤੇ ਸ੍ਰ: ਸਤਵਿੰਦਰ ਸਿੰਘ ਰੀਚਰਚ ਸਕਾਲਰ ਨੇ ਮੁੱਖ ਜੱਜ ਵਜੋਂ ਭੂਮਿਕਾ ਨਿਭਾਈ।ਹਰੇਕ ਬੱਚੇ ਨੂੰ 4 ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚੋਂ 36 ਸਕੂਲਾਂ ਦੇ ਤਕਰੀਬਨ 72 ਬੱਚਿਆਂ ਨੇ ਭਾਗ ਲਿਆ।ਮੰਚ ਦੀ ਸੇਵਾ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਨਿਭਾਈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏੇ ਇਨ੍ਹਾਂ ਭਾਸ਼ਣ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 29 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦਿੱਤੇ ਜਾਣਗੇ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply