Monday, July 8, 2024

ਔਜਲਾ ਵਲੋਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ

Gurjit Aujla

ਅੰਮ੍ਰਿਤਸਰ, 18 ਅਕਤੂਬਰ (ਗੁਰਚਰਨ ਸਿੰਘ) – ਮੁੱਖ ਮੰਤਰੀ ਸz ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਸਫਲ ਹੋਣ ਨਾਲ ਪੰਜਾਬ ਵਿੱਚ ਮੁੜ ਭਾਂਬੜ ਬਲ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਦੋ ਸਿੱਖਾਂ ਦੀ ਪੁਲਿਸ ਗੋਲੀ ਨਾਲ ਹੋਈ ਮੌਤ ਤੋਂ ਸਪੱਸ਼ਟ ਹੋ ਗਿਆ ਹੈ ਕਿ ਬਾਦਲਾਂ ਦਾ ਕਿਸੇ ਵੀ ਮੱਸਲੇ ਤੇ ਕੋਈ ਕੰਟਰੋਲ ਨਹੀਂ। ਹੁਣ ਸੁਖਬੀਰ ਸਿੰਘ ਬਾਦਲ ਨੂੰ ਬਿਨ੍ਹਾਂ ਸੁਰੱਖਿਆ ਛੱਤਰੀ ਦੇ ਅੰਦੋਲਨ ਕਰ ਰਹੇ ਲੋਕਾਂ ਤੇ ਆਮ ਜਨਤਾ ਵਿੱਚ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਨੂੰ ਜਮੀਨੀ ਹਕੀਕਤਾਂ ਦਾ ਪਤਾ ਲੱਗ ਸਕੇ ਕਿ ਅਵਾਮ ਕਿੰਨ੍ਹਾਂ ਹਲਾਤਾਂ ਦਾ ਸਾਹਮਣਾ ਕਰ ਰਿਹਾ ਹੈ। ਇਹ ਪ੍ਰਗਟਾਵਾ ਗੁਰਜੀਤ ਸਿੰਘ ਔਜਲਾ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਦਲਾਂ ਨੇ ਧਰਮ ਦਾ ਸਤਿਕਾਰ ਕਰਨ ਦੀ ਥਾਂ ਇਸ ਦਾ ਸਿਆਸੀਕਰਨ ਕਰ ਦਿੱਤਾ ਹੈ। ਉਹ ਆਪਣੀ ਮਨਮਰਜ਼ੀ ਨਾਲ ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖ਼ਤਾਂ ਦੇ ਜੱਥੇਦਾਰ ਸਾਹਿਬ ਨੂੰ ਚਲਾਂਉਦੇ ਰਹੇ, ਜਿਸ ਦਾ ਸਿੱਟਾ ਸਭ ਦੇ ਸਾਹਮਣੇ ਹੈ ਕਿ ਲੋਕ ਸੜਕਾਂ ਤੇ ਆ ਗਏ ਹਨ। ਔਜਲਾ ਨੇ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਂ ਨੂੰ ਠੇਸ ਪੁੱਜਣ ਨਾਲ ਪੰਜਾਬ ਦੀ ਸਥਿਤੀ ਇਕਦਮ ਵਿਸਫੋਟਕ ਹੋ ਗਈ ਹੈ। ਔਜਲਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਸਹਿ ਹੈ। ਔਜਲਾ ਨੇ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਨੂੰ ਸਿੱਖਾਂ ਦੇ ਵਲੂੰਧਰੇ ਹਿਰਦੇ ਸ਼ਾਂਤ ਕਰਨੇ ਪੈਣਗੇ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply