Monday, April 27, 2026

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਪਿੰਡਾਂ ਦੇ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨਾਲ ਸ਼ਾਂਤੀ ਲਈ ਮੀਟਿੰਗ

PPB1910201509ਫਾਜ਼ਿਲਕਾ 19 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹੇ ਦੇ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਅਮਨ ਸ਼ਾਂਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਦੇ ਧਾਰਮਿਕ ਸਥਾਨਾਂ ਦੇ ਗ੍ਰੰਥੀ ਸਿੰਘਾਂ, ਪੁਜਾਰੀਆਂ ਅਤੇ ਹੋਰਨਾਂ ਸੰਗਠਨਾਂ ਦੇ ਨਮੁਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ ਸੰਜੀਵ ਪੈਲੇਸ ਵਿਚ ਕੀਤਾ ਗਿਆ, ਇਸ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਅਤੇ ਜ਼ਿਲ੍ਹਾ ਪੁਲਸ ਮੁਖੀ ਸ਼੍ਰੀ ਸਵਪਨ ਸ਼ਰਮਾ ਨੇ ਕੀਤੀ।  ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਅਤੇ ਜ਼ਿਲ੍ਹੇ ਦੇ ਪਿੰਡਾਂ ਅਤੇ ਸਹਿਰਾਂ ਵਿਚ ਪੂਰੀ ਤਰ੍ਹਾਂ ਸ਼ਾਂਤੀ ਹੈ। ਇਸ ਸ਼ਾਂਤੀ ਨੂੰ ਇਸ ਤਰ੍ਹਾਂ ਹੀ ਬਰਕਰਾਰ ਰੱਖਣ ਲਈ ਸਾਨੂੰ ਸਾਰਿਆਂ ਨੂੰ ਇਕ ਦੂਜੇ ਦਾ ਸਹਿਯੋਗ ਕਰਨਾ ਪਵੇਗਾ। ਉਨ੍ਹਾਂ ਸਮੂਹ ਧਾਰਮਿਕ ਸਥਾਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਅਨਸਰਾਂ ਵੱਲੋ ਫੈਲਾਈਆਂ ਜਾਂਦੀਆਂ ਅਫ਼ਵਾਹਾਂ ਤੇ ਕਿਸੇ ਵੀ ਤਰ੍ਹਾਂ ਦਾ ਧਿਆਨ ਨਾ ਦੇਣ ਬਲਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਸਬੰਧੀ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਨ। ਉਨ੍ਹਾਂ ਕਿਹਾ ਕਿ ਇਸ ਵੇਲੇ ਸਮੇਂ ਦੀ ਨਜਾਕਤ ਇਹ ਹੈ ਕਿ ਅਸੀ ਅਫ਼ਵਾਹਾਂ ਤੋਂ ਸੁਚੇਤ ਹੋਈਏ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸਹਿਰਾਂ ਵਿਚ ਸਵੇਰੇ ਸ਼ਾਮ ਹੋਣ ਵਾਲੀਆਂ ਧਾਰਮਿਕ ਰਸਮਾਂ ਤੋਂ ਬਾਅਦ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਹਮੇਸ਼ਾਂ ਚੌਕਸ ਰਹਿਣ। ਇਸ ਦੇ ਲਈ ਧਾਰਮਿਕ ਸਥਾਨਾਂ ਤੇ ਦੋ ਦੋ ਵਿਅਕਤੀਆਂ ਦੀ ਡਿਊਟੀ ਲਗਾਈ ਜਾਵੇ।  ਜ਼ਿਲ੍ਹਾ ਪੁਲਸ ਮੁਖੀ ਸ਼੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਪਿੰਡਾਂ ਵਿਚ ਲੋਕਾਂ ਨੂੰ ਸੁਚੇਤ ਕੀਤਾ ਜਾਵੇ ਅਤੇ ਧਾਰਮਿਕ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਆਦਿ ਲਗਾਏ ਜਾਣ।ਇਸ ਦੇ ਨਾਲ ਹੀ ਧਾਰਮਿਕ ਸਥਾਨਾਂ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਬਿਜਲੀ ਦੇ ਪ੍ਰਬੰਧ ਦਰੁਸਤ ਹੋਣ।ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਟਨਾ ਸਬੰਧੀ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਉਣ।  ਇਸ ਮੌਕੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰਘ ਮਾਨ, ਮੈਡਮ ਅਮ੍ਰਿਤ ਆਈ.ਏ.ਐਸ, ਐਸ. ਪੀ ਅਬੋਹਰ ਸ. ਹਰਜੀਤ ਸਿੰਘ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੇ ਧਾਰਮਿਕ ਸਥਾਨਾਂ ਤੇ ਨੁਮਾਇੰਦੇ ਹਾਜਰ ਸਨ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply