Saturday, November 7, 2026

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਸੰਬੰਧੀ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਆਰੰਭ

PPB1910201514ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਜੁੱਗੋ-ਜੁੱਗ ਅਟੱਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱੱਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਬਦ ਗੁਰੂ ਸਮਾਗਮ ਆਰੰਭ ਹੋ ਗਿਆ।ਇਸ ਮੌਕੇ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਤਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਕਲਗੀਧਰ ਚਰਨ ਪਾਵਨ ਅਤੇ ਇਸਤਰੀ ਸਤਿਸੰਗ ਸਭਾ ਦੇ ਜਥਿਆਂ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ।ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲਾ ਮੁੱਖੀ ਸਿੱਖ ਸਦਭਾਵਨਾ ਦਲ ਨੇ ‘ਅਜੋਕੇ ਸਮੇਂ ਅੰਦਰ ਸ਼ਬਦ ਗੁਰੂ ਦਾ ਮਹੱਤਵ’ ਵਿਸ਼ੇ ‘ਤੇ ਵਿਚਾਰ ਕਰਦਿਆਂ ਸਾਰੇ ਧਰਮਾਂ ਅਤੇ ਇਨ੍ਹਾਂ ਦੇ ਪੈਗੰਬਰਾਂ ਵੱਲੋਂ ਸੰਸਾਰ ਨੂੰ ਦਿੱੱਤੀ ਦੇਣ ਅਤੇੇ ਸੁਨੇਹੇ ਬਾਰੇ ਚਰਚਾ ਕੀਤੀ ਅਤੇ ਜੁੱਗੋ-ਜੁੱਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਕਰਵਾਉਂਦਿਆਂ ਮਨੁੱੱਖਤਾ ਦੇ ਭਲੇ ਲਈ ਸ਼ਬਦ ਗੁਰੂ ਦੇ ਸਿਧਾਂਤ ਬਾਰੇ ਵਿਸਥਾਰ ਨਾਲ ਚਰਚਾ ਕੀਤੀ।ਉਨ੍ਹਾਂ ਅਜੋਕੇ ਬਣੇ ਹਾਲਤਾਂ ਲਈ ਸਿੱਖ ਸੰਗਤਾਂ ਨੂੰ ਪੂਰਨ ਤੌਰ ‘ਤੇ ਸੁਚੇਤ ਰਹਿੰਦਿਆਂ ਗੁਰਦੁਆਰਾ ਸਾਹਿਬਾਨ ਦੀ ਪਹਿਰੇਦਾਰੀ ਕਰਨ ਅਤੇ ਪੰਥ ਦੀ ਵਾਗਡੋਰ ਸੂਝਵਾਨ ਗੁਰਸਿਖਾਂ ਅਤੇ ਪੰਥ ਦਰਦੀਆਂ ਨੂੰ ਸੌਂਪਣ ਲਈ ਆਤਮ ਮੰਥਨ ਕਰਨ ਦੀ ਅਪੀਲ ਕੀਤੀ ।
ਇਸ ਤੋਂ ਇਲਾਵਾ ਪੰਥ ਪ੍ਰਸਿੱਧ ਵਿਦਵਾਨ ਭਾਈ ਜਸਵਿੰਦਰ ਸਿੰਘ ਦਰਦੀ ਨੇ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਅਤੇ ਸੰਪੂਰਨਤਾ ਕਰਵਾਉਣ ਉਪਰੰਤ ਸਚਖੰਡ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਕਰਵਾਉਣ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂੰ ਕਰਵਾਇਆ ਅਤੇ ਮਗਰੋਂ ਦਸ਼ਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵੱਲੋਂ ਜੋਤੀ-ਜੋਤ ਸਮਾਉਣ ਤੋਂ ਪਹਿਲਾਂ ‘ਸਭ ਸਿੱਖਨ ਕਓ ਹੁਕਮ ਹੈ ਗੁਰੂ ਮਾਨਿਓ ਗ੍ਰੰਥ’ ਦੇ ਕੀਤੇ ਗਏ ਇਲਾਹੀ ਹੁਕਮ ਅਨੁਸਾਰ ਦੇਹਧਾਰੀ ਗੁਰੂ ਡੰਮ ਨੂੰ ਨਕਾਰ ਕੇ ਕੇਵਲ ਤੇ ਕੇਵਲ ਸ਼ਬਦ ਗੁਰੂ ਦੇ ਲੜ ਲੱਗਣ ਅਤੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦ੍ਰਿੜ ਇੱਛਾ ਸ਼ਕਤੀ ਨਾਲ ਛੁਟਕਾਰਾ ਪਾ ਕੇ ਦੇਸ਼ ਕੌਮ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 20 ਅਕਤੂਬਰ ਦੇ ਸ਼ਾਮ ਦੇ ਦੀਵਾਨਾਂ ਵਿੱਚ ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪੰਥ ਪ੍ਰਸਿੱਧ ਵਿਦਵਾਨ ਭਾਈ ਕਰਨੈਲ ਸਿੰਘ ਗਰੀਬ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਉਨ੍ਹਾਂ ਸੰਮੂਹ ਸੰਗਤਾਂ ਨੂ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।ਸਮਾਗਮ ਦੌਰਾਨ ਗੁਰੂ ਕੇ ਲੰਗਰ ਅੱਤੁਟ ਵਰਤਾਏ ਗਏੇ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply