ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੇ ਵਿਰੋਧ ਵਿਚ ਬੇਗਮਪੁਰਾ ਟਾਈਗਰ ਫੋਰਸ ਦੇ ਅਗੂਆਂ ਨੇ ਪ੍ਰੇਸ ਦੇ ਨਾਮ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਨੂੰ ਇਕਮੁੱਠ ਹੋ ਕੇ ਪਹਿਰੇਦਾਰੀ ਕਰਨੀ ਹੋਵੇਗੀ। ਦੁਨੀਆਂ ਨੂੰ ਮਾਨਵਤਾ ਦੀ ਸੇਧ ਦੇਣ ਵਾਲੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇ ਅਦਬੀ ਨਾਲ ਹਰ ਧਰਮ ਦੇ ਲੋਕਾਂ ਨੂੰ ਦੁੱਖ ਪਹੁੰਚਿਆ ਹੈ, ਕਿਉਂ ਕਿ ਸਾਰੇ ਧਰਮਾਂ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕੀਤਾ ਜਾਂਦਾ ਹੈ।ਆਗੂਆਂ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਗੰਭੀਰਤਾ ਨਾਲ ਕੋਈ ਕਦਮ ਨਹੀ ਉਠਾ ਰਹੀ, ਜਿਸ ਕਰਕੇ ਹਰ ਰੋਜ ਵੱਖ ਵੱਖ ਜਗ੍ਹਾ ‘ਤੇ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਸਮੂਹ ਸੰਗਤਾਂ ਵਿਚ ਭਾਰੀ ਰੋਸ ਹੈ ।ਉਨਾਂ ਕਿਹਾ ਕਿ ਸੰਗਤ ਦੀ ਨਜ਼ਰ ਵਿਚ ਆਪਣੇ ਗੁਰੂ ਸਾਹਿਬ ਜੀ ਦਾ ਅਪਮਾਨ ਬਰਦਾਸ਼ਤ ਤੋਂ ਬਾਹਰ ਹੁੰਦਾ ਹੈ ਅਤੇ ਸੰਗਤ ਨੂੰ ਦਿੱਤਾ ਹੋਇਆ ਦੁੱਖ ਗੁਰੂ ਸਾਹਿਬ ਬਰਦਾਸ਼ਤ ਨਹੀ ਕਰਦੇ। ਆਗੂਆਂ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਦੀ ਹੋਈ ਸੰਗਤ ‘ਤੇ ਸਰਕਾਰ ਕੋਈ ਧੱਕੇਸ਼ਾਹੀ ਨਾ ਕਰੇ ਤਾਂ ਜੋ ਸ਼ਾਂਤੀ ਦਾ ਮਹੌਲ ਬਣਿਆ ਰਹੇ। ਬੇਗਮਪੁਰਾ ਟਾਈਗਰ ਫੋਰਸ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅਪਣੇ ਮੁਹਲੇ ਜਾਂ ਪਿੰਡ ਦੇ ਗੁਰੂ ਘਰਾਂ ਦੀ ਰਾਖੀ ਆਪ ਪੂਰੀ ਤਰ੍ਹਾਂ ਸੁਚੇਤ ਹੋ ਕੇ ਕਰਨ ਤਾਂ ਕਿ ਇਹੋ ਜਿਹੀਆਂ ਮੰਦਭਾਗੀਆਂ ਘੱਟਨਾਵਾਂ ਤੇ ਰੋਕ ਲੱਗ ਸਕੇ। ਇਸ ਮੌਕੇ ਚੇਅਰਮੈਨ ਤਰਸੇਮ ਦੀਵਾਨਾ, ਉਪ ਚੇਅਰਮੈਨ ਬਿੱਲਾ ਦਿਓਵਾਲ, ਕੌਮੀ ਪ੍ਰਧਾਨ ਅਸ਼ੋਕ ਸੱਲਣ, ਕੌਮੀ ਜਨਰਲ ਸੱਕਤਰ ਅਵਤਾਰ ਬਸੀ ਖਵਾਜੂ, ਪੰਜਾਬ ਪ੍ਰਧਾਨ ਤਾਰਾ ਚੰਦ, ਜਿਲ੍ਹਾ ਉਪ ਪ੍ਰਧਾਨ ਮਹਿੰਦਰ ਪਾਲ, ਪ੍ਰੈਸ ਸੱਕਤਰ ਗੁਰਪ੍ਰੀਤ ਬਰਮੀ ਹਾਜਿਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media