ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ. ਸ਼੍ਰੀਮਤੀ ਧੰਨਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਸਭਾਵਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਬਰਕਰਾਰ ਰੱਖਣੀ ਬਹੁਤ ਜ਼ਰੂਰੀ ਹੈ, ਇਸ ਲਈ ਜ਼ਿਲ੍ਹੇ ਵਿਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਸਭ ਵਰਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨੇ ਪਹਿਲਾਂ ਸ਼ਾਂਤੀ ਕਾਇਮ ਰੱਖੀ ਹੈ, ਉਸੇ ਤਰ੍ਹਾਂ ਹੁਣ ਵੀ ਸ਼ਾਂਤੀ ਬਰਕਰਾਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸ਼ਾਂਤੀ ਅਤੇ ਭਾਈਚਾਰਕ ਸੁਨੇਹਾ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹੇ ਦੇ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਐਸ.ਐਸ.ਪੀ. ਸ਼੍ਰੀਮਤੀ ਧੰਨਪ੍ਰੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਧਰ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਭਰੋਸਾ ਦਿਵਾਇਆ ਕਿ ਉਹ ਜ਼ਿਲ੍ਹੇ ਵਿਚ ਅਮਨ ਅਤੇ ਭਾਈਚਾਰਕ ਸਾਂਝ ਪੈਦਾ ਕਰਨ ਲਈ ਹਰ ਸਹਿਯੋਗ ਦੇਣਗੇ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media