Saturday, November 2, 2024

ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਹਾਜਰੀ ‘ਚ ਚਰਨਦੀਪ ਬੱਬਾ ਅਕਾਲੀ ਦਲ ਵਿੱਚ ਸ਼ਾਮਲ

ਅਕਾਲੀ ਦਲ ਵੱਲੋਂ ਸੌਂਪੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਵਾਂਗਾ – ਬੱਬਾ

PPN210406

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ)- ਨਗਰ ਨਿਗਮ ਦੀਆਂ ਚੋਣਾਂ ਦੌਰਾਨ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਣ ਵਾਲੇ ਨੌਜਵਾਨ ਆਗੂ ਚਰਨਦੀਪ ਸਿੰਘ ਬੱਬਾ ਦੀਪ ਬੇਕਰੀ ਵਲੋਂ ਆਪਣੇ ਇਲਾਕੇ ਵਿੱਚ ਲੋਕਾਂ ਨਾਲ ਬਣਾਏ ਗਏ ਮੇਲ ਮਿਲਾਪ ਤੇ ਪ੍ਰੇਮ ਪਿਆਰ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਥਾਪੜਾ ਦੇ ਕੇ ਉਸ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਨੌਜਵਾਨ ਚਰਨਪ੍ਰੀਤ ਸਿੰਘ ਬੱਬਾ ਦੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਮੌਕੇ ਅਜ਼ਾਦ ਨਗਰ ਵਿਖੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਿਕਰਮ ਸਿੰਘ ਮਜੀਠੀਆ, ਅਕਾਲੀ ਜਥਾ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਰੰਧਾਵਾ, ਹਰਜਾਪ ਸਿੰਘ ਸੁਲਤਾਨਵਿੰਡ, ਸਾਬਕਾ ਕੌਂਸਲਰ ਸ਼ਮਸ਼ੇਰ ਸਿੰਘ ਸ਼ੇਰਾ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਬੱਬਾ ਨੂੰ ਸਿਰੋਪਾ ਦੇ ਕੇ ਉਸ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਚਰਨਦੀਪ ਸਿੰਘ ਬੱਬਾ ਦਾ ਹਲਕਾ ਪੂਰਬੀ ਵਿੱਚ ਚੰਗਾ ਅਸਰ ਰਸੂਖ ਹੈ ਅਤੇ ਉਹ ਇਲਾਕਾ ਵਾਸੀਆਂ ਦੀ ਸੇਵਾ ਕਰਨ ਦਾ ਜ਼ਜ਼ਬਾ ਰੱਖਦਾ ਹੈ, ਜਿਸ ਨੂੰ ਦੇਖਦਿਆਂ ਹੋਇਆਂ ਹੀ ਉਸ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਗਿਆ ਹੈ, ਕਿਉਂਕਿ ਅਕਾਲੀ ਦਲ ਦਾ ਮਨੋਰਥ ਹੀ ਸੇਵਾ ਹੈ।ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਮਿਹਨਤੀ ਵਰਕਰਾਂ ਦਾ ਹਮੇਸ਼ਾ ਮਾਣ ਸਨਮਾਨ ਕਰਦਾ ਹੈ ਅਤੇ ਹੁਣ ਜਦ ਬੱਬਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ, ਇਸ ਲਈ ਇਲਾਕੇ ਦੇ ਜੋ ਵੀ ਕੰਮ ਹੋਣਗੇ ਉਹ ਉਨ੍ਹਾਂ ਦੇ ਸਹਿਯੋਗ ਨਾਲ ਕਰਵਾਏ ਜਾਣਗੇ ਅਤੇ ਇਲਾਕੇ ਦੇ ਵਿਕਾਸ ਵਿੱਚ ਕੋਈ ਵੀ ਕਮੀ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਨੇ ਇਸ ਮੌਕੇ ਯੂ.ਪੀ.ਏ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ 10 ਸਾਲ ਦੇ ਲੰਮੇ ਸਮੇਂ ਦੌਰਾਨ ਦੇਸ਼ ਵਿੱਚ ਬੇਰੋਜ਼ਗਾਰੀ, ਮਹਿੰਗਾਈ ਤੇ ਭ੍ਰਿਸ਼ਟਾਚਾਰ ਦਾ ਵਾਧਾ ਹੋਇਆ ਹੈ, ਜਿਸ ਨਾਲ ਲੋਕਾਂ ਦਾ ਜੀਣਾ ਮੁਹਾਲ ਹੋ ਚੁੱਕਾ ਹੈ।ਉਨ੍ਹਾਂ ਨੇ ਇਕੱਤਰ ਲੋਕਾਂ ਨੂੰ ਅਪੀਲ ਕੀਤੀ ਕਿ 30 ਅਪ੍ਰੈਲ ਵਾਲੇ ਦਿਨ ਆਪਣਾ ਵੋਟ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਰੁਣ ਜੇਤਲੀ ਨੂੰ ਪਾਉਣ ਤਾਂ ਕਿ ਦੇਸ਼ ਵਿੱਚ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਐਨ.ਡੀ.ਏ ਸਰਕਾਰ ਬਣਾਈ ਜਾ ਸਕੇ।ਅਕਾਲੀ ਦਲ ਵਿੱਚ ਸ਼ਾਮਲ ਹੋਣ ਉਪਰੰਤ ਪਾਰਟੀ ਹਾਈ ਕਮਾਂਡ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮਜੀਠੀਆ ਦਾ ਧੰਨਵਾਦ ਕਰਦਿਆਂ ਚਰਨਪ੍ਰੀਤ ਸਿੰਘ ਬੱਬਾ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਜ਼ੋ ਵੀ ਸੇਵਾ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਅਵਸਰ ਤੇ ਹਰਦੇਵ ਸਿੰਘ ਸੰਧੂ ਸਰਕਲ ਪ੍ਰਧਾਨ, ਲਖਵਿੰਦਰ ਸਿੰਘ ਪ੍ਰਧਾਨ ਵਾਰਡ ਨੰ: 29, ਰਣਜੀਤ ਸਿੰਘ ਸਚਦੇਵਾ, ਬਲਬੀਰ ਸਿੰਘ ਟਿੰਕੂ, ਕੁਲਵਿੰਦਰ ਸਿੰਘ ਗੁਰੂਵਾਲੀ, ਰਣਜੀਤ ਸਿੰਘ ਪ੍ਰਧਾਨ, ਮਨਜੀਤ ਸਿੰਘ, ਪ੍ਰਕਾਸ਼ ਸਿੰਘ, ਮਾਸਟਰ ਦਰਸ਼ਨ ਸਿੰਘ, ਗਗਨਦੀਪ ਸਿੰਘ, ਦਵਿੰਦਰ ਸਿੰਘ ਟੀਨੂ, ਹੈਪੀ ਪਨੇਸਰ, ਕੁਲਭੂਸ਼ਨ ਤਲਵਾਰ, ਪ੍ਰਮੋਦ ਗੁਪਤਾ, ਅਮਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Leave a Reply