ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਦੇ ਬਾਹਰ ‘ਤੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਰਣਜੀਤ ਸਿੰਘ ਤਰਨਤਾਰਨੀ, ਇੰਦਰਜੀਤ ਸਿੰਘ ਪੰਡੋਰੀ, ਬਲਵਿੰਦਰ ਸਿੰਘ ਬਿੱਲਾ ਆਦਿ ਨੇ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਘਟਨਾ ਲਈ ਦੋਸ਼ੀ ਠਹਿਰਾਇਆ। ਉਨਾਂ ਕਿਹਾ ਕਿ ਜਦ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤੱਕ ਸਿੱਖਾਂ ਦਾ ਗੁੱਸਾ ਤੇ ਰੋਸ ਖਤਮ ਨਹੀਂ ਹੋ ਸਕਦਾ।ਇਸ ਸਮੇਂ ਰਣਜੀਤ ਸਿੰਘ ਲਾਡੀ, ਰਛਪਾਲ ਸਿੰਘ, ਭਾਈ ਅਨੰਦ ਸਿੰਘ, ਅਸਵਨੀ ਕੁਮਾਰ ਬੱਬਰ, ਪੂਰਨ ਸਿੰਘ ਸ਼ੁਕਰ ਚੱਕ, ਕਰਤਾਰ ਸਿੰਘ ਨਿਹੰਗ, ਅਵਤਾਰ ਸਿੰਘ ਕੰਡਾ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media