Sunday, April 26, 2026

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਚ 18 ਅਕਤੂਬਰ ਤੱਕ 7412 ਮੀਟਰਿਕ ਟਨ ਝੋਨੇ ਦੀ ਆਮਦ ਹੋਈ

DC Sukhwinder Singh Pathankotਪਠਾਨਕੋਟ, 19 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 18 ਅਕਤੂਬਰ ਤੱਕ 7412 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 6036 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 2173 ਮੀਟਰਿਕ ਟਨ, ਪਨਗ੍ਰੇਨ ਨੇ 659 ਮੀਟਰਿਕ ਟਨ, ਪਨਸਪ ਨੇ 894 ਮੀਟਰਿਕ ਟਨ, ਮਾਰਕਫੈਡ ਨੇ 500 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 1810 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 3761 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 2.31 ਕਰੋੜ ਰੁਪਏ (54 ਪ੍ਰਤੀਸ਼ਤ) ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਅਤੇ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦੇਣ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply