ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੇ ਚੋਣ ਅਬਰਜਰਵਰ ਸ਼੍ਰੀ ਸਮੀਰ ਮਲਹੋਤਰਾ ਨੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਸਾਰੇ ਘਟਨਾਕਰਮ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ ਨੁੰ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਇਸ ਘਟਨਾ ਦੀ ਜਾਂਚ ਸਪੁਰੀਮ ਕੋਰਟ ਦੀ ਨਿਗਰਾਨੀ ਵਿੱਚ ਸ਼ਪੈਸਲ ਇੰਵੈਸਟੀਗੇਸ਼ਨ ਟੀਮ ਕੋਲੋਂ ਕਰਵਾਈ ਜਾਵੇ ਤੇ ਉਸ ਤੋ ਪਹਿਲਾ ਪੰਜਾਬ ਦੇ ਉਪ ਮੁੱਖ ਮੰਤਰੀ ਨੁੰ ਆਪਣੀ ਨੈਤਿਕ ਜਿੰਮੇਵਾਰੀ ਕਬੂਲਦਿਆਂ ਅਹੁਦੇ ਤੋ ਅਸਤੀਫਾ ਦੇ ਦੇਣਾ ਚਾਹੀਦਾ ਹੈ।ਉਹਨਾ ਨੇ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੁੰ ਲਕਾਉਣ ਲਈ ਲੰੰਮੇ ਸਮੇ ਤੋ ਲੋਕਾਂ ਦੀਆਂ ਭਾਵਨਾਵਾ ਨਾਲ ਖੇਡਦੀ ਆ ਰਹੀ ਹੈ।ਪੰਜਾਬ ਸਰਕਾਰ ਸ੍ਰੀ ਗੂਰੁ ਗ੍ਰੰਥ ਸਹਿਬ ਦੀ ਹੋਈ ਬੇਅਦਬੀ ਅਤੇ ਉਸ ਤੋਂ ਬਾਅਦ ਵਿਚ ਵਾਪਰੇ ਘਟਨਾਕਰਮ ਦੇ ਲਈ ਪੂਰੀ ਤਰਾਂ ਜਿੰਮੇਵਾਰ ਹੈ, ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਵਾਪਰੀਆਂ ਘਟਨਾਵਾ ਬੇਹੱਦ ਮੰਦਭਾਗੀਆਂ ਹਨ ਅਤੇ ਆਮ ਆਦਮੀ ਪਾਰਟੀ ਸਮੂਹ ਲ਼ੌਕਾਂ ਨੁੰ ਅਪੀਲ ਕਰਦੀ ਹੈ ਕਿ ਉਹ ਪੰਜਾਬ ਦੀ ਅਮਨ ਸ਼ਾਂਤੀ ਅਤੇ ਤਰੱਕੀ ਲਈ ਭਾਈਚਾਰਕ ਸਂਾਝ ਮਜਬੂਤ ਕਰਨ।ਉਹਨਾ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਵਾਲਿਅਂਾ ਨੇ ਸ਼ਾਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਦੇ ਲੋਕਾਂ ਤੇ ਗੋਲੀ ਚਲਾਈ ਹੈ, ਉਹਨਾਂ ਦੇ ਖਿਲਾਫ ਕਤਲ ਦੇ ਪਰਚੇ ਦਰਜ ਕੀਤੇ ਜਾਣ ਅਤੇ ਮਾਰੇ ਗਏ ਨੋਜਵਾਨਾਂ ਦੇ ਪਰਿਵਾਰਾਂ ਨੁੰ ਇੱਕ ਇੱਕ ਕਰੋੜ ਦਾ ਮੁਆਵਜਾ ਦਿੱਤਾ ਜਾਵੇ ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media