Friday, November 22, 2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਚਾਰ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ

PPN210407ਅੰਮ੍ਰਿਤਸਰ, 21 ਅਪ੍ਰੈਲ (ਜਸਬੀਰ ਸਿੰਘ ਸੱਗੂ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੌਂਪੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਦੇ ਨਾਮ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤੇ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਵੱਲੋਂ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਗਏ।ਇਸ ਤੋਂ ਪਹਿਲਾਂ ਸਮਾਗਮ ਵਿੱਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਦੀ ਸੇਵਾ ਬਹੁਤ ਉੱਚੀ-ਸੁੱਚੀ ਹੈ। ਇਸ ਸੇਵਾ ਲਈ ਗੁਰਮਤਿ ਵਿਚਾਰਧਾਰਾ ਵਿੱਚ ਪ੍ਰਪੱਕਤਾ ਦੇ ਨਾਲ-ਨਾਲ ਗੁਰੂ ਦੀ ਭੈਅ ਭਾਵਨੀ ਅਨੁਸਾਰ ਜੀਵਨ ਜਿਊਣਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਸਿੰਘ ਸਾਹਿਬਾਨ ਨੂੰ ਵਧਾਈ ਦਿੰਦਿਆਂ ਪੂਰਨ ਮਰਯਾਦਾ ਅਨੁਸਾਰ ਸੇਵਾ ਨਿਭਾਉਣ ਲਈ ਪ੍ਰੇਰਨਾ ਕੀਤੀ।ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਸੰਭਾਲਣ ਵਾਲੇ ਗ੍ਰੰਥੀ ਸਿੰਘ ਸਾਹਿਬਾਨ ਨੂੰ ਵਧਾਈ ਦਿੱਤੀ।ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਸ.ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਮਨਜੀਤ ਸਿੰਘ, ਸ.ਗੁਰਿੰਦਰਪਾਲ ਸਿੰਘ ਕਾਦੀਆਂ, ਸ.ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ.ਮਗਵਿੰਦਰ ਸਿੰਘ ਖਾਪੜਖੇੜੀ, ਸ.ਅਮਰਜੀਤ ਸਿੰਘ ਭਲਾਈਪੁਰ, ਸ.ਸੁਰਜੀਤ ਸਿੰਘ ਭਿੱਟੇਵੱਡ ਸ.ਸੁਰਿੰਦਰਪਾਲ ਸਿੰਘ ਬੱਦੋਵਾਲ, ਸ. ਫੁੰਮਣ ਸਿੰਘ ਤੇ ਬੀਬੀ ਜੋਗਿੰਦਰ ਕੌਰ ਧਰਮਕੋਟ ਰੰਧਾਵਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਸੁੱਖਾ ਸਿੰਘ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਹਰੀਦੇਵ ਸਿੰਘ ਈਸਾਪੁਰ ਨਿਰਮਲੇ, ਭਾਈ ਬਲਦੇਵ ਸਿੰਘ ਸ਼੍ਰੋਮਣੀ ਰਾਗੀ ਸਭਾ, ਬਾਬਾ ਬਲਬੀਰ ਸਿੰਘ ਨਿਹੰਗ ਮੁਖੀ ਵੱਲੋਂ ਨੁਮਾਇੰਦੇ, ਮੈਨੇਜਰ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਮੌਜੂਦ ਸਨ ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply