Wednesday, November 4, 2026

ਸ਼ਹੀਦ ਸਿੰਘਾਂ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ – ਵੀਰ ਮਨਪ੍ਰੀਤ ਸਿੰਘ

PPN2010201502

ਸੰਦੌੜ 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਅਤੇ ਕੋਟਕਪੂਰੇ ਵਿਖੇ ਗੋਲੀਆਂ ਦਾ ਸ਼ਿਕਾਰ ਹੋਈ ਅਣਭੋਲ ਸਿੱਖ ਸੰਗਤਾਂ ਅਤੇ ਸ਼ਹੀਦ ਸਿੰਘਾਂ ਦੇ ਮੁੱਖ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਦੇਸ਼ਾਂ ਵਿਦੇਸ਼ਾਂ ਵਿਚ ਘੋਰ ਨਿੰਦਿਆਂ ਹੋ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝੇ ਤੌਰ ਤੇ ਪੰਥ ਪ੍ਰਸਿੱਧ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਅਤੇ ਉੱਘੇ ਧਾਰਮਿਕ ਗੀਤਾਂ ਦੇ ਗੀਤਕਾਰ ਤੇ ਗਾਇਕ ਲੱਖਾ ਸਿੰਘ ਚੂਹੜਚੱਕ ਨੇ ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਕੀਤਾ।ਉਨ੍ਹਾਂ ਕਿਹਾ ਕਿ ਦਿਨ ਬ ਦਿਨ ਸਰਕਾਰਾਂ ਦੀ ਅਣਗਹਿਲੀਆਂ ਅਤੇ ਮਿਲੀਭੁਗਤ ਨਾਲ ਸਮਾਜ ਵਿਰੋਧੀ ਅਨਸਰਾਂ ਵੱਲੋਂ ਅਣਭੋਲ ਜਨਤਾ ਨੂੰ ਧਰਮਾਂ ਦੇ ਨਾਮ ਤੇ ਵਿਵਾਦਾਂ ਅਤੇ ਫ਼ਸਾਦਾਂ ਵਿਚ ਫਸਾਇਆ ਜਾ ਰਿਹਾ ਹੈ, ਪਰ ਹੁਣ ਸੰਗਤ ਉਨ੍ਹਾਂ ਦੀਆਂ ਇਹਨਾਂ ਚਲਾਕੀਆਂ ਤੋਂ ਭਲੀ ਭਾਂਤੀ ਜਾਣੂੰ ਹੋ ਚੁੱਕੀ ਹੈ ।ਉਨ੍ਹਾਂ ਕਿਹਾ ਕਿ ਜੋ ਇਹ ਅਤਿ ਨਿੰਦਣੀ ਹਰਕਤ ਸ਼ਬਦ ਗੁਰੂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਕੀਤੀ ਹੈ ਤੇ ਲਗਾਤਾਰ ਲੜੀਵਾਰ ਜਾਰੀ ਹਨ, ਉਨ੍ਹਾਂ ਮੁਜਰਮਾਂ ਨੂੰ ਸੰਗਤਾਂ ਵੱਲੋਂ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ।ਉਨ੍ਹਾਂ ਸਿੱਖ ਸੰਗਤ ਨੂੰ ਬੇਨਤੀ ਕੀਤੀ ਕਿ ਸਰਬ ਧਰਮਾਂ ਦੇ ਸਾਂਝੇ ਸ੍ਰੀ ਗੁਰੂ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਰਬੱਤ ਦੇ ਭਲੇ ਲਈ ਅਤੇ ਸ਼ਹੀਦ ਸਿੰਘਾਂ ਦੀ ਸਹੀਦੀ ਨੂੰ ਸਮਰਪਿਤ ਹਰੇਕ ਪਿੰਡਾਂ ਅਤੇ ਸ਼ਹਿਰਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣ ਤਾਂ ਕਿ ਗੁਰਬਾਣੀ ਦੇ ਪ੍ਰਤਾਪ ਨਾਲ ਖ਼ਰਾਬ ਹੋ ਰਿਹਾ ਮਾਹੌਲ ਸ਼ਾਂਤ ਹੋ ਸਕੇ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply