Thursday, November 5, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਖਿਲਾਫ ਕਾਲੇ ਦੁਪੱਟੇ ਤੇ ਕਾਲੀਆਂ ਪੱਗੜੀਆਂ ਨਾਲ ਰੋਸ

PPN2010201507

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ, ਪ੍ਰੰਬਧਕਾਂ, ਮੈਂਬਰਾਂ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਮੂਹ ਸਟਾਫ ਵਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਲਈ ਔਰਤਾਂ ਵਲੋਂ ਕਾਲੇ ਦੁਪੱਟੇ ਅਤੇ ਆਦਮੀਆਂ ਵਲੋਂ ਕਾਲੀਆਂ ਪੱਗੜੀਆਂ ਪਹਿਣ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਾਲ ਹੀ ਗੁਰੁ ਚਰਨਾਂ ਅੱਗੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਘਟਨਾ ਦੇ ਵਿਰੋਧ ਵਿਚ ਕੌਮ ਹਿੱਤ ਸ਼ਹੀਦ ਹੋਏ ਸ਼ਿੰਘਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।ਇਸ ਮੌਕੇ ਪ੍ਰਧਾਨ ਚੀਫ ਖਲਾਸਾ ਦੀਵਾਨ ਸ: ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇਕ ਸਾਜਿਸ਼ ਤਹਿਤ ਫਿਰਕੂ ਲਹਿਰ ਫੈਲਾਉਂਦਿਆਂ ਪੰਜਾਬ ਦੀ ਚੜ੍ਹਦੀ ਕਲਾ ਅਤੇ ਤਰੱਕੀਆਂ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅੱਜ ਸਾਰੇ ਚੀਫ ਖਾਲਸਾ ਦੀਵਾਨ ਦਾ ਇਕਜੁੱਟ ਹੋ ਕੇ ਕੋਮ ਦੀ ਅਣਖ ਖਾਤਰ ਰੋਸ ਪ੍ਰਦਰਸ਼ਨ ਕਰਨ ਦਾ ਮਕਸਦ ਦੋਸ਼ੀਆਂ ਵਿਰੁੱਧ ਮੁਹਿੰਮ ਵਿਚ ਸ਼ਾਮਲ ਹੋਣ ਦਾ ਪ੍ਰਗਟਾਵਾ ਕਰਨਾ ਹੈ।ਉਹਨਾਂ ਚੀਫ ਖਾਲਸਾ ਦੀਵਾਨ ਅਧੀਨ ਸਕੂਲਾਂਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨਾਂ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਤਕ ਇਸ ਨਾਜ਼ੁਕ ਘੜੀ ਵਿਚ ਅਮਨ ਸ਼ਾਂਤੀ ਬਣਾਏ ਰੱਖਣ ਦਾ ਸੁਨੇਹਾ ਪਹੁੰਚਾਉਣ ਦੀ ਵੀ ਹਿਦਾਇਤ ਦਿੱਤੀ।ਨਾਲ ਹੀ ਉਹਨਾਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕਰਨ ਲਈ ਸੁਚੇਤ ਕੀਤਾ ਅਤੇ ਉਹਨਾਂ ਨੂੰ ਸ਼ਾਂਤੀ ਪੂਰਵਕ ਰੋਸ ਮਾਰਚ ਦੋਰਾਨ ਆਪਸੀ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਵੀ ਅਪੀਲ ਕੀਤੀ।ਉਹਨਾਂ ਕਿਹਾ ਕਿ ਸਰਬ ਸਾਂਝੇ ਗੁਰੁ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਨਿਰਾਦਰ ਦੀ ਨਿਖੇਧੀ ਸਿਰਫ ਸਿੱਖਾਂ ਵਲੋਂ ਹੀ ਨਹੀਂ ਸਗੋਂ ਹੋਰਨਾਂ ਧਰਮਾਂ ਦੇ ਆਗੂਆਂ ਵਲੋਂ ਵੀ ਕੀਤੀ ਗਈ ਹੈ।
ਚੀਫ ਖਾਲਸਾ ਦੀਵਾਨ ਵਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਦੌੋਸ਼ੀਆਂ ਦਾ ਛੇਤੀ ਹੀ ਪਰਦਾਫਾਸ਼ ਕਰਕੇ ਉਹਨਾਂ ਨੂੰ ਬੇਨਕਾਬ ਕੀਤਾ ਜਾਵੇ ਅਤੇ ਸਖਤ ਸਜ਼ਾ ਦਿਤੀ ਜਾਵੇ ਤਾਂ ਜੋ ਮੁੜ ਕੋਈ ਵੀ ਕਿਸੇ ਵੀ ਧਰਮ ਦਾ ਅਜਿਹਾ ਅਪਮਾਨ ਕਰਕੇ ਸੰਗਤਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਹੌਂਸਲਾ ਨਾ ਕਰ ਸਕੇ।ਅਖੀਰ ਡਾਇਰੈਕਟਰ ਐਜੂਕੇਸ਼ਨ ਡਾ: ਧਰਮਵੀਰ ਸਿੰਘ ਵਲੋਂੇ ਪਿਛਲੇ ਦੋ ਦਿਨਾਂ ਤੋਂ ਰੋਸ ਵਜੋਂ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਕੱਲ ਤੋਂ ਖੋਲਣ ਦਾ ਐਲਾਨ ਕੀਤਾ ਗਿਆ।ਇਸ ਮੌਕੇ ਉਪ ਪ੍ਰਧਾਨ ਸ: ਧੰਨਰਾਜ ਸਿਘ, ਸਥਾਨਕ ਪ੍ਰਧਾਨ ਸ: ਨਿਰਮਲ ਸਿੰਘ, ਆਨਰੇਰੀ ਸਕੱਤਰ ਸ: ਨਰਿੰਦਰ ਸਿੰਘ ਖੁਰਾਣਾ, ਸ: ਹਰਮਿੰਦਰ ਸਿੰਘ, ਇਜੀਨੀਅਰ ਸ: ਜਸਪਾਲ ਸਿੰਘ, ਅਤੇ ਹੋਰ ਚੀਫ ਖਾਲਸਾ ਦੀਵਾਨ ਦੀਆਂ ਉਘੀਆਂ ਸ਼ਖਸੀਅਤਾਂ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply