Tuesday, July 21, 2026

ਸੀ.ਬੀ.ਐਸ.ਈ ਨਾਰਥ ਜੋਨ ਫੁੱਟਬਾਲ ਟੂਰਨਾਮੈਂਟ (ਲੜਕੀਆਂ) ਦਾ ਸਮਾਪਤੀ ਸਮਾਰੋਹ

PPN2010201508

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਪਿਛਲੇ ਤਿੰਨ ਦਿਨਾਂ ਤੋਂ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਚੱਲ ਰਹੇ ਨਾਰਥ ਜ਼ੋਨ ਲੜਕੀਆਂ ਦੇ ਫੁੱਟਬਾਲ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ 18 ਅਕਤੂਬਰ 2015 ਨੂੰ ਬੜੇ ਹੀ ਉਤਸ਼ਾਹ ਨਾਲ ਕੀਤਾ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਸz: ਕੁਲਜਿੰਦਰ ਸਿੰਘ ਮੱਲ੍ਹੀ, ਏ.ਈ.ਓ. ਸਨ।ਇਸ ਮੌਕੇ ਤੇ ਸੀ.ਬੀ.ਐਸ.ਈ. ਦੇ ਅਬਜ਼ਰਵਰ ਸ਼੍ਰੀ ਵਿਸ਼ਾਲ ਕਾਲੀਆ ਜੀ ਵੀ ਹਾਜ਼ਰ ਸਨ ।
ਇਸ ਸਮਾਰੋਹ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ ਅਤੇ ਡੀ.ਏ.ਵੀ ਦੇ ਗੀਤ ਦੇ ਨਾਲ ਕੀਤੀ ਗਈ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਮੁੱਖ ਮਹਿਮਾਨਾਂ ਦਾ ਸੁਆਗਤ ਕੀਤਾ।ਉਨ੍ਹਾਂ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਿੰਗ ਸਮਾਨਤਾ ਤੇ ਉਸ ਦੇ ਅਧਾਰ ‘ਤੇ ਸਭ ਨੂੰ ਇਕੋ ਜਿਹੇ ਮੌਕੇ ਦਿੰਦਿਆਂ ਹੋਇਆਂ ਲੜਕੀਆਂ ਨੂੰ ਹੋਰ ਵੀ ਖੇਡਾਂ ਵਿੱਚ ਅੱਗੇ ਆਉਣਾ ਚਾਹੀਦਾ ਹੈ।ਉਨ੍ਹਾਂ ਨੇ ਨਾਰੀ ਸ਼ਕਤੀ ਦੇ ਸਿਹਤਮੰਦ ਤੇ ਉੱਜਲੇ ਭਵਿੱਖ ਦੇ ਲਈ ਜ਼ਿਆਦਾ ਤੋਂ ਜ਼ਿਆਦਾ ਮਿਹਨਤ ਕਰਨ ਲਈ ਕਿਹਾ।ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੇ ਲਈ ਕਈ ਸਕੂਲ ਅਤੇ ਸੰਸਥਾਵਾਂ ਵੀ ਕੰਮ ਕਰ ਰਹੀਆਂ ਹਨ।ਇਸ ਟੂਰਨਾਮੈਂਟ ਦੇ ਨਤੀਜੇ ਇਸ ਪ੍ਰਕਾਰ ਹਨ।ਅੰਡਰ-19 ਲੜਕੀਆਂ ਵਿੱਚ ਸੁੱਖਰਾਮ ਪਬਲਿਕ ਸਕੂਲ, ਹਿਸਾਰ ਦੀ ਟੀਮ ਪਹਿਲੇ ਨੰਬਰ ‘ਤੇ, ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੀ ਟੀਮ ਦੂਜੇ ਅਤੇ ਸ਼ਾਂਤੀ ਨਿਕੇਤਨ ਪਬਲਿਕ ਸਕੂਲ, ਮੰਡੀ ਆਦਮਪੁਰ, ਹਿਸਾਰ ਦੀ ਟੀਮ ਤੀਸਰੇ ਨੰਬਰ ਤੇ ਰਹੀ ।
ਸਮਾਪਤੀ ਸਮਾਰੋਹ ਦੇ ਮੌਕੇ ਤੇ ਸz: ਕੁਲਜਿੰਦਰ ਸਿੰਘ ਮੱਲ੍ਹੀ, ਏ.ਈ.ਓ ਜੀ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਸਮੇਂ ਦੀ ਲੋੜ ਹਨ, ਇੰਨ੍ਹਾਂ ਨਾਲ ਸਾਡਾ ਆਤਮ ਵਿਸ਼ਵਾਸ ਵੱਧਦਾ ਹੈ।ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲਸ਼ਨਾਲ ਖੇਡਾਂ ਨੂੰ ਵੀ ਸਮਾਂ ਦੇਣਾ ਚਾਹੀਦਾ ਹੈ।ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਨੇ ਵਿਦਿਆਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਉਨ੍ਹਾਂ ਦੀ ਜਿੱਤ ਤੇ ਵਧਾਈ ਦਿੱਤੀ ।
ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਕਾਲਜ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਵਿੱਖ ਵਿੱਚ ਇਨ੍ਹਾਂ ਖੇਤਰਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਇੰਨ੍ਹਾਂ ਮੈਚਾਂ ਵਿੱਚ ਲੜਕੀਆਂ ਦੇ ਦਿਖਾਏ ਗਏ ਉਤਸ਼ਾਹ ਤੋਂ ਕਾਫ਼ੀ ਪ੍ਰਭਾਵਿਤ ਸਨ।ਉਨ੍ਹਾਂ ਨੇ ਆਖਿਆ ਕਿ ਅਜਿਹੇ ਖੇਡ ਮੁਕਾਬਲੇ ਲੜਕੀਆਂ ਨੂੰ ਸਰੀਰਿਕ ਤੇ ਮਾਨਸਿਕ ਤੌਰ ਤੇ ਮਜ਼ਬੂਤ ਕਰਨ ਵਿੱਚ ਪੂਰਾ ਯੋਗਦਾਨ ਪਾਉਂਦੇ ਹਨ।ਅਖ਼ੀਰ ਵਿੱਚ ਉਨ੍ਹਾਂ ਉਸ ਸਮਾਪਤੀ ਸਮਾਰੋਹ ਵਿੱਚ ਹਾਜ਼ਰ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਆਏ ਹੋਏ ਮਹਿਮਾਨਾਂ ਦਾ ਤਹਿਸ਼ਦਿਲੋਂ ਧੰਨਵਾਦ ਕੀਤਾ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply