ਅੰਮ੍ਰਿਤਸਰ, 21 ਅਪ੍ਰੈਲ (ਪ੍ਰੀਤਮ ਸਿੰਘ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਚਾਰ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਦੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਅੱਜ ਤਾਜਪੋਸ਼ੀ ਕੀਤੀ ਗਈ। ਜਿਸ ਵਿੱਚ ਕੰਵਰਬੀਰ ਸਿੰਘ ਗਿੱਲ ਪ੍ਰਧਾਨ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਅੰਮ੍ਰਿਤਸਰ, ਮੈਂਬਰ ਜੇਲ੍ਹ ਬੋਰਡ ਪੰਜਾਬ ਨੇ ਆਪਣੇ ਅਨੇਕਾਂ ਸਾਥੀਆਂ ਸਮੇਤ ਸ਼ਿਰਕਤ ਕੀਤੀ ਅਤੇ ਆਈ.ਐਸ.ਓ ਵਲੋਂ ਸਿੰਘ ਸਾਹਿਬਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਐਸ.ਓ ਦੇ ਜਿਲਾ ਪ੍ਰਧਾਨ ਕੰਵਰਬੀਰ ਸਿੰਘ ਗਿੱਲ ਨੇ ਕਿਹਾ ਕਿ ਗੁਰੂ ਘਰ ਦੀਆਂ ਪ੍ਰੰਪਰਾਵਾਂ ਅਤੇ ਉਸਦੇ ਸੁਚਾਰੂ ਪ੍ਰਬੰਧਾਂ ਦੀ ਦੇਖ-ਭਾਲ ਲਈ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਜਿਹੇ ਫੈਸਲੇ ਲੈਣੇ ਅਤਿ ਜਰੂਰੀ ਹਨ। ਕੰਵਰਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਨੇ ਸਿੰਘ ਸਾਹਿਬਾਨਾਂ ਨੂੰ ਆਪਣੇ ਦਰ-ਘਰ ਦੀ ਸੇਵਾ ਦਾ ਮੌਕਾ ਬਖਸ਼ਿਆ ਹੈ, ਜੋ ਆਉਣ ਵਾਲੇ ਸਮੇਂ ਵਿੱਚ ਸੰਗਤਾਂ ਨੂੰ ਬਾਣੀ ਨਾਲ ਜੋੜ ਕੇ ਸਿੱਖੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਆਪਣਾ ਯੋਗਦਾਨ ਦੇਣਗੇ।ਇਸ ਮੌਕੇ ਗੁਰਮਨਜੀਤ ਸਿੰਘ ਗਿੱਲ, ਕੁਲਜੀਤ ਸਿੰਘ, ਰਣਜੀਤ ਸਿੰਘ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰੀਤ ਮੋਹਨ ਸਿੰਘ, ਸੰਦੀਪ ਸਿੰਘ, ਮਨਬੀਰ ਸਿੰਘ, ਬਿਕਰਮਜੀਤ ਸਿੰਘ, ਗੁਰਿੰਦਰ ਸਿੰਘ, ਜਗਮੋਹਨ ਸਿੰਘ ਸ਼ਾਂਤ ਸਮੇਤ ਆਈ.ਐਸ.ਓ. ਦੇ ਅਨੇਕਾਂ ਨੌਜਵਾਨ ਹਾਜ਼ਰ ਸਨ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …