Sunday, October 6, 2024

ਡਾਕ ਵਿਭਾਗ ਦੀ ਅਨੂਠੀ ਸਕੀਮ ‘ਮਾਈ ਸਟੈਂਪ’ ਨੂੰ ਮਿਲ ਰਿਹੈ ਵੱਡਾ ਹੁੰਗਾਰਾ

ਕੇਵਲ 300 ਰੁਪਏ ਵਿੱਚ ਹਾਸਲ ਕੀਤੀਆਂ ਜਾ ਸਕਦੀਆਂ ਹਨ 12 ਡਾਕ ਟਿਕਟਾਂ – ਜਿਨਗਰ

PPN2010201513ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਡਾਕ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਅਨੂਠੀ ਸਕੀਮ ‘ਮਾਈ ਸਟੈਂਪ’ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਕੋਈ ਵੀ ਵਿਅਕਤੀ ਆਪਣੀ ਜਾਂ ਆਪਣੇ ਪਿਆਰਿਆਂ ਦੀ ਤਸਵੀਰ ਵਾਲੀ ਡਾਕ ਟਿਕਟ ਬਣਵਾ ਕੇ ਆਪਣੇ ਰਿਸ਼ਤੇਦਾਰਾਂ ਜਾਂ ਨਜ਼ਦੀਕੀਆਂ ਨੂੰ ਵਿਸ਼ੇਸ਼ ਸਮਾਗਮਾਂ ‘ਤੇ ਤੋਹਫ਼ੇ ਵਜੋਂ ਦੇ ਸਕਦਾ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ. ਓਜ਼ ਸ੍ਰੀ ਜੇ. ਐਮ ਜਿਨਗਰ ਨੇ ਦੱਸਿਆ ਕਿ ਡਾਕ ਵਿਭਾਗ ਵੱਲੋਂ ਅੰਮ੍ਰਿਤਸਰ ਪੋਸਟਲ ਡਵੀਜ਼ਨ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਇਕ ਮਹੀਨੇ ਵਿਚ 472 ਲੋਕਾਂ ਦੀਆਂ ‘ਮਾਈ ਸਟੈਂਪ’ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੋਈ ਵੀ ਵਿਅਕਤੀ 300 ਰੁਪਏ ਦੇ ਕੇ ਆਪਣੀ ਜਾਂ ਆਪਣੇ ਪਿਆਰਿਆਂ ਦੀ ਤਸਵੀਰ ਵਾਲੀਆਂ ਪੰਜ-ਪੰਜ ਰੁਪਏ ਦੀਆਂ 12 ਡਾਕ ਟਿਕਟਾਂ ਦਾ ਸੈੱਟ ਹਾਸਲ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਟਿਕਟਾਂ ਯਾਦਗਾਰ ਦੇ ਤੌਰ ‘ਤੇ ਘਰ ਵਿਚ ਰੱਖੀਆਂ ਜਾ ਸਕਦੀਆਂ ਹਨ ਜਾਂ ਇਨ੍ਹਾਂ ਦੀ ਵਰਤੋਂ ਚਿੱਠੀਆਂ ‘ਤੇ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਟਿਕਟਾਂ ‘ਤੇ ਆਪਣੀ, ਆਪਣੇ ਰਿਸ਼ਤੇਦਾਰਾਂ ਜਾਂ ਦੋਸਤਾਂ-ਮਿੱਤਰਾਂ ਦੀ ਤਸਵੀਰ ਤੋਂ ਇਲਾਵਾ ਆਪਣੀ ਸੰਸਥਾ ਜਾਂ ਕੰਪਨੀ ਆਦਿ ਦਾ ਲੋਗੋ ਵੀ ਲਗਾਇਆ ਜਾ ਸਕਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਡਾਕ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਇਕ ਮਹੀਨਾ ਚੱਲੀ ਵਿਸ਼ੇਸ਼ ਮੁਹਿੰਮ ਦੌਰਾਨ ਇਕ ਮਹੀਨੇ ਵਿਚ ਸੁਕੰਨਿਆ ਸਮ੍ਰਿਧੀ ਯੋਜਨਾ ਤਹਿਤ ਬੱਚੀਆਂ ਦੇ 1129 ਖਾਤੇ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਵਿਚੋਂ ਪ੍ਰਧਾਨ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਸੁਕੰਨਿਆ ਸਮ੍ਰਿਧੀ ਯੋਜਨਾ ਬੇਟੀਆਂ ਲਈ ਇਕ ਵਰਦਾਨ ਦੀ ਤਰ੍ਹਾਂ ਹੈ, ਜਿਸ ਨਾਲ ਬੇਟੀਆਂ ਦੀ ਪੜ੍ਹਾਈ, ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਖੁਸ਼ਹਾਲ ਜ਼ਿੰਦਗੀ ਲਈ ਪੈਸਾ ਜੁੜ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਸਮੇਂ ਦੌਰਾਨ ਪੋਸਟਲ ਲਾਈਫ ਇੰਸ਼ੋਰੈਂਸ ਅਧੀਨ 2.65 ਲੱਖ ਰੁਪਏ ਦੀ ਪ੍ਰੀਮੀਅਮ ਰਾਸ਼ੀ ਇਕੱਤਰ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਡਾਕ ਘਰ ਦੀਆਂ ਹੋਰਨਾਂ ਸਕੀਮਾਂ ਜਿਵੇਂ ਆਰ. ਡੀ, ਕਿਸਾਨ ਵਿਕਾਸ ਪੱਤਰ, ਐਨ. ਐਸ. ਸੀ, ਟਾਈਮ ਡਿਪੋਜ਼ਿਟ ਆਦਿ ਅਧੀਨ ਜਿਥੇ ਜਮ੍ਹਾਂ ਕਰਤਾਵਾਂ ਨੂੰ ਵਧੇਰੇ ਵਿਆਜ ਮਿਲਦਾ ਹੈ ਉਥੇ ਇਹ ਪੈਸਾ ਸਰਕਾਰ ਵੱਲੋਂ ਰਾਜ ਦੇ ਵਿਕਾਸ ਕੰਮਾਂ ਲਈ ਖ਼ਰਚ ਕੀਤਾ ਜਾਂਦਾ ਹੈ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply