Sunday, October 6, 2024

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਦਿਹਾੜੇ ‘ਤੇ ਦਿਲਜੀਤ ਸਿੰਘ ‘ਬੇਦੀ’ ਸਨਮਾਨਿਤ

PPN2010201517ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਕੌਮੀ ਜਰਨੈਲ, ਮਹਾਨ ਸਪੂਤ, ਕੌਮ ਦਰਦੀ, ਯੌਧਾ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਬਰਸੀ ਦਿਹਾੜਾ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਦੀਆਂ ਪਰਿਕਰਮਾ ਵਿਖੇ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਅਤੇ ਪ੍ਰਚਾਰਕਾਂ ਨੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ,ਅਰਦਾਸ ਭਾਈ ਕਰਮਬੀਰ ਸਿੰਘ ਨੇ ਕੀਤੀ।
ਇਸ ਮੌਕੇ ਵਿਸ਼ੇਸ਼ ਤੋਰ ਤੇ ਪਹੁੰਚੇ ਦਿਲਜੀਤ ਸਿੰਘ ‘ਬੇਦੀ’ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਬੋਧਨ ਕਰਦਿਆ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨ-ਮੱਤਾ ਹੈ ਤੇ ਇਸ ਤੇ ਕੌਮ ਨੂੰ ਮਾਨ ਹੈ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਦੇ ਸਮਾਗਮ ਤੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਅੱਜ ਲੋੜ ਹੈ ਕਿ ਨੋਜੁਆਨ ਵਡੇ-ਵਡੇਰਿਆਂ ਦੇ ਇਤਿਹਾਸ ਨੂੰ ਮੁੜ ਸਿਰਜਣ।ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਾਂ ਵਿਚ ਅਜਿਹਾ ਮਾਹੋਲ ਬਨਣਾ ਚਾਹੀਦਾ ਹੈ ਜਿਸ ਨਾਲ ਬੱਚੇ ਗੁਰੂ ਸਾਹਿਬਾਨ ਅਤੇ ਸਿੱਖ ਸੇਵਕਾਂ ਦੇ ਜੀਵਨ ਕਥਾਵਾਂ ਤੋਂ ਸਬਕ ਸਿੱਖਣ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਕੀਤਾ ਗਿਆ ਉਪਰਲਾ ਪਰਸੰਸਾ ਜਨਕ ਹੈ ਭਵਿਖ ਵਿਚ ਇਸ ਨੂੰ ਵੱਡੀ ਪੱਥਰ ਤੇ ਸਾਰੀਆਂ ਧਿਰਾਂ ਦਾ ਸਹਿਯੋਗ ਲੈ ਕੇ ਮਨਾਉਣਾ ਚਾਹੀਦਾ ਹੈ।ਇਸ ਮੌਕੇ ਵਿਸ਼ੇਸ਼ ਤੌਰ ਤੇ ਜਗਜੀਤ ਸਿੰਘ ਵਾਲੀਆ, ਭੁਪਿੰਦਰ ਸਿੰਘ ਆਹਲੂਵਾਲੀਆ, ਏ. ਪੀ. ਸਿੰਘ ਵਾਲੀਆ, ਜਸਬੀਰ ਸਿੰਘ ਆਹਲੂਵਾਲੀਆ, ਸੁਖਬੀਰ ਸਿੰਘ, ਕਾਰ ਸੇਵਾ ਹੰਸਾਲੀ ਵਾਲੇ ਨੇ ਦਿਲਜੀਤ ਸਿੰਘ ਬੇਦੀ ਦਾ ਸੁਸਾਇਟੀ ਵੱਲੋਂ ਸਿਰਪਾਓ ਦੇ ਕੇ ਸਨਮਾਨਤ ਕੀਤਾ।
ਜਗਜੀਤ ਸਿੰਘ ਵਾਲੀਆ, ਅਮਰਜੀਤ ਸਿੰਘ ਆਹਲੂਵਾਲੀਆ ਪਰਦੀਪ ਸਿੰਘ ਵਾਲੀਆ ਨੇ ਆਈਆਂ ਸਮੂਹ ਸੰਗਤਾਂ ਨੂੰ ਬਾਬਾ ਜੱਸਾ ਸਿੰਘ ਦੇ ਇਸ ਦਿਹਾੜੇ ਨੂੰ ਹਰ ਸਾਲ ਵੱਡੇ ਪੱਧਰ ਤੇ ਮਨਾਉਣ ਲਈ ਕਿਹਾ।ਉਨ੍ਹਾਂ ਸਮੂਚੇ ਰੂਪ ਵਿਚ ਕਿਹਾ ਕਿ ਬਾਬਾ ਜੀ ਦੀਆਂ ਯਾਦਗਾਰਾਂ ਨੂੰ ਇਕੱਠੇ ਹੋ ਕੇ ਸੰਭਾਲਨ ਦੀ ਲੌੜ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਬਾਬਾ ਜੀ ਦੇ ਜੀਵਨ ਤੋਂ ਸੇਧ ਲੈ ਸਕਣ।ਇਸ ਮੌਕੇ ਗੁਰਜੋਤ ਸਿੰਘ, ਸੁਖਬੀਰ ਸਿੰਘ, ਕਾਰ ਸੇਵਾ ਹੰਸਾਲੀ ਵਾਲੇ, ਅਬੈਜੀਤ ਸਿੰਘ, ਹਰਜੋਤ ਸਿੰਘ ਸਾਜਨ ਵਾਲੀਆ, ਸਰਬਜੀਤ ਸਿੰਘ, ਜਗਦੀਸ਼ ਸਿੰਘ ਵਾਲੀਆ, ਜਸਬੀਰ ਸਿੰਘ ਵਾਲੀਆ, ਤਰਜੀਤ ਸਿੰਘ ਵਾਲੀਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …

Leave a Reply